1.40 ਕਿਲੋਗ੍ਰਾਮ ਸਮੇਤ 3 ਤਸੱਕਰ ਕਾਬੂ

ਗੁਰਦਾਸਪੁਰ

ਕਰੀਬ 6 ਮਹੀਨੇ ਪਹਿਲਾਂ ਉਸ ਨੂੰ ਹੈਰੋਇਨ ਦੇ ਤਿੰਨ ਪੈਕਟ ਡੇਰਾ ਬਾਬਾ ਨਾਨਕ ਦੇ ਖੇਤਾਂ ‘ਚ ਕਣਕ ਦੀ ਵਾਢੀ ਕਰਦੇ ਸਮੇਂ ਪਏ ਮਿਲੇ ਸਨ

ਤਸੱਕਰਾਂ ਦੇ ਫੜੇ ਜਾਣ ਦੇ 3 ਦਿਨ੍ਹਾਂ ਬਾਅਦ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਕੀਤੇ ਗਏ ਵੱਡੇ ਖੁਲਾਸੇ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਸੀਆਈਏ ਸਟਾਫ਼ ਅਤੇ ਸਦਰ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 1 ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੁਲਦੀਪ ਮਸੀਹ ਨਾਂ ਦਾ ਨੌਜਵਾਨ ਕੰਬਾਈਨ ਆਪਰੇਟਰ ਦਾ ਕੰਮ ਕਰਦਾ ਹੈ ਅਤੇ ਕਰੀਬ 6 ਮਹੀਨੇ ਪਹਿਲਾਂ ਉਸ ਨੂੰ ਹੈਰੋਇਨ ਦੇ ਤਿੰਨ ਪੈਕਟ ਡੇਰਾ ਬਾਬਾ ਨਾਨਕ ਦੇ ਖੇਤਾਂ ‘ਚ ਕਣਕ ਦੀ ਵਾਢੀ ਕਰਦੇ ਸਮੇਂ ਪਏ ਮਿਲੇ ਸਨ।

ਐਸਐਸਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਗੁਰਦਾਸਪੁਰ ਸਦਰ ਥਾਣੇ ਦੇ ਇੰਚਾਰਜ ਅਮਨਦੀਪ ਸਿੰਘ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਕਪਿਲ ਕਾਂਸਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਨਬੀਪੁਰ-ਬੱਬੜੀ ਬਾਈਪਾਸ ਰੋਡ ’ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਪਲਾਸਟਿਕ ਦਾ ਲਿਫਾਫਾ ਬਰਾਮਦ ਹੋਇਆ ਅਤੇ ਉਸ ਵਿਚੋਂ 1 ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਤਿੰਨੋਂ ਮੁਲਜ਼ਮਾਂ ਨੂੰ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ‘ਤੇ ਦੋਸ਼ੀ ਡਰਾਈਵਰ ਨੇ 2 ਹੋਰ ਲੋਕਾਂ ਨਾਲ ਮਿਲ ਕੇ ਇਹ ਹੈਰੋਇਨ ਨੌਜਵਾਨਾਂ ਨੂੰ ਵੇਚਣੀ ਸ਼ੁਰੂ ਕਰ ਦਿੱਤੀ। 6 ਮਹੀਨਿਆਂ ‘ਚ ਨਸ਼ੇੜੀਆਂ ਨੂੰ 2 ਕਿਲੋ ਹੈਰੋਇਨ ਵੇਚੀ ਗਈ। ਬਾਕੀ 1 ਕਿਲੋ 40 ਗ੍ਰਾਮ ਹੈਰੋਇਨ ਵੇਚਣ ਲਈ ਉਹ ਗਾਹਕ ਦੀ ਭਾਲ ਕਰ ਰਹੇ ਸਨ। ਪਰ ਇਸ ਤੋਂ ਪਹਿਲਾਂ ਹੀ ਮੁਲਜ਼ਮ ਪੁਲੀਸ ਦੇ ਹੱਥੇ ਚੜ੍ਹ ਗਏ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਦੀਪ ਮਸੀਹ ਉਰਫ ਗੌਰੀ ਵਾਸੀ ਪਿੰਡ ਬੱਬਰੀ, ਸੰਦੀਪ ਮਸੀਹ ਉਰਫ ਕਾਲੀ ਵਾਸੀ ਪਿੰਡ ਲੇਹਲ ਅਤੇ ਰਮਨ ਮਸੀਹ ਵਾਸੀ ਪਿੰਡ ਬੱਬਰੀ ਵਜੋਂ ਹੋਈ ਹੈ। ਜਲਦ ਹੀ ਪੁਲਿਸ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

ਵਰਣਯੋਗ ਹੈ ਇਹ ਦੋਸ਼ੀ 1 ਅਕਤੂਬਰ ਨੂੰ ਪੁਲਸ ਦੇ ਸ਼ਿਕੰਜੇ ਵਿੱਚ ਆਏ ਸਨ। ਪਰ ਉਨ੍ਹਾਂ ਤੋਂ ਜਾਂਚ ਦੌਰਾਨ ਜੋ ਮਾਮਲੇ ਸਾਹਮਣੇ ਆਇਆ ਹੈ ਉਸਦਾ ਬਿਓਰਾ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ 3 ਅਕਤੂਬਰ ਨੂੰ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਗਿਆ ਹੈ।

Leave a Reply

Your email address will not be published. Required fields are marked *