ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਣਯੋਗ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਾਹਨੂੰਵਾਨ ਦੀ ਟੀਮ ਵੱਲੋਂ ਸਰਕਲ ਕਾਹਨੂੰਵਾਨ ਦੇ ਪਿੰਡ ਨਾਨੋਵਾਲ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਭੱਟੀ ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਆਪਣੇ ਬਲਾਕ ਕਾਹਨੂੰਵਾਨ ਅਤੇ ਜ਼ਿਲ੍ਹੇ ਨੂੰ ਅੱਗ ਤੋਂ ਮੁਕਤ ਕਰਨਾ ਹੈ। ਜਿਸ ਨਾਲ ਸਾਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਪਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਜਰੂਰੀ ਹੈ ਕਿ ਉਹ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਕਣਕ ਦੀ ਬਿਜਾਈ ਆਪਣੇ ਫਸਲੀ ਚੱਕਰ ਅਨੁਸਾਰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਕਰਕੇ ਕਰਨ।
ਇਸ ਮੌਕੇ ਭਵਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਕਮਲ ਇੰਦਰਜੀਤ ਸਿੰਘ ਬਾਜਵਾ ਬੀ.ਟੀ.ਐਮ, ਮਨਜੋਤ ਸਿੰਘ ਏ.ਟੀ.ਐਮ ਅਤੇ ਅਨਮੋਲਬੀਰ ਸਿੰਘ ਫੀਲਡ ਸੁਪਰਵਾਈਜ਼ਰ ਵੀ ਮੌਜੂਦ ਸਨ।


