ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 7 ਅਕਤੂਬਰ ਨੂੰ ਸਵੇਰੇ 6:00 ਵਜੇ ਗੁਰਦਾਸਪੁਰ ਸ਼ਹਿਰ ਵਿੱਚ ਕਰਵਾਈ ਜਾਵੇਗੀ ਵਾਕਥਨ

ਗੁਰਦਾਸਪੁਰ

ਵਾਕਥਨ ਰਾਹੀਂ ਨਸ਼ਾ ਮੁਕਤ ਪੰਜਾਬ ਦਾ ਹੋਕਾ ਦਿੱਤਾ ਜਾਵੇਗਾ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ‘ਨਸ਼ਾ ਵਿਰੋਧੀ ਮੁਹਿੰਮ’ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ 7 ਅਕਤੂਬਰ ਨੂੰ ਸਵੇਰੇ 6:00 ਵਜੇ ਗੁਰਦਾਸਪੁਰ ਸ਼ਹਿਰ ਵਿੱਚ ‘ਵਾਕਥਨ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਸੁਮਿਤ ਭੱਲਾ ਨੇ ਦੱਸਿਆ ਕਿ ਇਹ ਵਾਕਥਨ ਫਿਸ਼ ਪਾਰਕ ਤੋਂ ਸ਼ੁਰੂ ਹੋ ਕੇ ਲਿਟਲ ਫਲਾਵਰ ਸਕੂਲ, ਗੁਰੂ ਰਵਿਦਾਸ ਚੌਂਕ ਰਾਹੀਂ ਜੇਲ੍ਹ ਰੋਡ, ਗੁਰੂ ਨਾਨਕ ਪਾਰਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰਾਹੀਂ ਹੁੰਦੀ ਹੋਈ ਪੰਚਾਇਤ ਭਵਨ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਸ੍ਰੀ ਸੁਮਿਤ ਭੱਲਾ ਨੇ ਦੱਸਿਆ ਕਿ ਇਸ ਵਾਕਥਨ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਜੂਡੀਸ਼ੀਅਲ ਅਧਿਕਾਰੀ, ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਬਾਰ ਐਸੋਸੀਏਸ਼ਨ ਦੇ ਮੈਂਬਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹੋਕਾ ਦੇਣਗੇ। ਉਨ੍ਹਾਂ ਗੁਰਦਾਸਪੁਰ ਵਾਸੀਆਂ ਨੂੰ ਵੀ ਇਸ ਵਾਕਥਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *