ਖੇਤੀਬਾੜੀ ਵਿਭਾਗ ਤੇ ਵਿੰਗੀਫਾਈ ਸੰਸਥਾ ਨੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪਿੰਡ ਠੀਕਰੀਵਾਲ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਦੇ ਹੋਟ ਸਪੋਟ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਬਲਾਕ ਕਾਹਨੂੰਵਾਨ ਦੇ ਪਿੰਡ ਠੀਕਰੀਵਾਲ ਵਿਖੇ ਖੇਤੀਬਾੜੀ ਵਿਭਾਗ ਤੇ ਵਿੰਗੀਫਾਈ ਸੰਸਥਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਅਮਨਦੀਪ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਹਾ ਕਿ ਅਸੀਂ ਆਪਣੇ ਬਲਾਕ ਕਾਹਨੂੰਵਾਨ ਅਤੇ ਜ਼ਿਲ੍ਹੇ ਨੂੰ ਅੱਗ ਤੋਂ ਮੁਕਤ ਕਰਨਾ ਹੈ ਜਿਸ ਲਈ ਸਾਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਪਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਜਰੂਰੀ ਹੈ ਕਿ ਉਹ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਕਣਕ ਦੀ ਬਿਜਾਈ ਆਪਣੇ ਫਸਲੀ ਚੱਕਰ ਅਨੁਸਾਰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ।

ਇਸ ਮੌਕੇ ਇੰਦਰਜੋਤ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਵੱਲੋਂ ਕਿਸਾਨਾ ਨੂੰ ਕਣਕ ਦੀਆ ਨਵੀਂਆਂ ਕਿਸਮਾਂ ਬਾਰੇ ਜਾਣੂ ਕਰਾਇਆ ਅਤੇ ਕਿਸਾਨਾਂ ਨੂੰ ਸਬਸੀਡੀ ’ਤੇ ਕਣਕ ਦੇ ਤਸਦੀਕਸ਼ੁਦਾ ਬੀਜ਼ ਪ੍ਰਾਪਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਆਨਲਾਇਨ ਪੋਰਟਲ ’ਤੇ ਅਪਲਾਈ ਕਰਨ ਲਈ ਜਾਣੂ ਕਰਾਇਆ। ਇਸ ਮੌਕੇ ਜਗਦੀਪ ਸਿੰਘ ਏ.ਟੀ.ਐਮ, ਬਵਜੀਤ ਸਿੰਘ ਏ.ਡੀ.ਓ, ਦਰਸ਼ਨ ਸਿੰਘ ਖੇਤੀਬਾੜੀ ਸਬ ਇੰਸਪੈਕਟਰ, ਜਸਵਿੰਦਰ ਸਿੰਘ ਫੀਲਡ ਵਰਕਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। 

Leave a Reply

Your email address will not be published. Required fields are marked *