ਈ-ਸੇਵਾ ਪੈਡੰਸੀ ਨਿੱਲ – ਜ਼ਿਲ੍ਹਾ ਗੁਰਦਾਸੁਪਰ ਸੂਬੇ ਭਰ ਵਿਚੋਂ ਮੋਹਰੀ

ਗੁਰਦਾਸਪੁਰ

ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਹਨ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਪੁਲਾਂਘ ਪੁਟਦਿਆਂ ਈ-ਸੇਵਾ ਪੈਡੰਸੀ ਨਿੱਲ ਕਰਦਿਆਂ ਈ-ਸੇਵਾ ਦੇਣ ਵਿੱਚ ਸੂਬੇ ਭਰ `ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁਜ਼ੀਸ਼ਨ ਵਿਚ ਪੁਹੰਚਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਪੂਰੀ ਮਿਹਨਤ ਤੇ ਲਗਨ ਨਾਲ ਈ-ਸੇਵਾ ਪੈਡੰਸੀ ਨਿੱਲ ਕਰਨ ਵਿਚ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ, ਜਿਸ ਦੇ ਚੱਲਦਿਆਂ ਹੀ ਗੁਰਦਾਸਪੁਰ ਵੱਲੋਂ ਸੂਬੇ ਭਰ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ। ਉੁਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਪੈਡੰਸੀ ਜ਼ੀਰੋ ਫੀਸਦ ਚੱਲ ਰਹੀ ਹੈ।

ਉਨਾਂ ਕਿਹਾ ਕਿ ਪੰਜਾਬ ਸਰਵਿਸ ਐਕਟ 2018 ਤਹਿਤ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਮੇਸਾਂ ਯਤਨ ਕੀਤੇ ਜਾਂਦੇ ਹਨ ਅਤੇ ਉਨਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਲੋਕਾਂ ਨੂੰ ਦਫਤਰਾਂ ਵਿਚ ਚੱਕਰ ਨਾ ਮਾਰਨੇ ਪੈਣ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਕਿਹਾ ਕਿ ਉਨਾਂ ਦੀ ਹਮੇਸ਼ਾਂ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਪਹਿਲ ਦੇ ਆਧਰ ਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਿਨਾਂ ਕਿਸੇ ਦੇਰੀ ਦੇ ਪੁਹੰਚਣ ਅਤੇ ਇਸ ਸਬੰਧੀ ਉਨਾਂ ਵਲੋਂ ਲਗਾਤਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੀਵੀਊ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਪ੍ਰਾਪਤੀ ਲਈ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਉਹ ਇਸੇ ਮਿਹਨਤ ਨਾਲ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਂਦੇ ਰਹਿਣ।    

ਦੱਸਣਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 40 ਸੇਵਾ ਕੇਂਦਰ ਚੱਲ ਰਹੇ ਹਨ ਜਿਥੇ ਆਮ ਜਨਤਾ ਨੂੰ 425 ਸੇਵਾਵਾਂ ਆਨ ਲਾਈਨ ਤੇ ਆਫ ਲਾਈਨ ਦਿੱਤੀਆਂ ਜਾਂਦੀਆਂ ਹਨ। ਜ਼ਿਲ੍ਹੇ ਦੇ 40 ਸੇਵਾ ਕੇਂਦਰਾਂ ਵਿਚੋਂ 39 ਸੇਵਾ ਕੇਂਦਰ ਟਾਈਪ-3 ਕੈਟਾਗਰੀ ਦੇ ਹਨ ਜਦਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਿਹਾ ਸੇਵਾ ਕੇਂਦਰ ਟਾਈਪ-1 ਕੈਟਾਗਰੀ ਦਾ ਹੈ। ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਕੁੱਲ 131 ਕਾਊਂਟਰ ਹਨ ਜੋ ਜ਼ਿਲ੍ਹਾ ਵਾਸੀਆਂ ਨੂੰ ਸੇਵਾਵਾਂ ਦੇ ਰਹੇ ਹਨ।

Leave a Reply

Your email address will not be published. Required fields are marked *