ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਖੰਨਾ, ਸਰਹਿੰਦ ਅਤੇ ਫਿਲੌਰ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਦੀਅਾੰ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਪੁਖਤਾ ਇੰਤਜਾਮ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜਦੂਰਾੰ ਨੂੰ ਕੋਈ ਔਕੜ ਪੇਸ਼ ਨਾ ਆਵੇ। ਇਸ ਸਬੰਧੀ ਉਨ੍ਹਾਂ ਕਿਸਾਨਾਂ ਨੂੰ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦਾ ਦਾਣਾ ਦਾਣਾ ਖ੍ਰੀਦਿਆ ਜਾਵੇਗਾ ਅਤੇ ਤੁਰੰਤ ਰਾਸ਼ੀ ਤੁਹਾਡੇ ਖਾਤਿਆ ਵਿੱਚ ਆ ਜਾਵੇਗੀ।