ਚੰਡ਼ੀਗੜ੍ਹ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)–ਚੰਡੀਗੜ੍ਹ ਵਿਚ ਦਿਵਾਲੀ ਮੌਕੇ ਸਿਰਫ 2 ਘੰਟੇ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਲੋਕ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ ਅਤੇ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਗੁਰਪੁਰਬ ਮੌਕੇ ਵੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 8 ਵਜੇ ਤੋਂ 9 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।
