ਹਿਮਾਚਲ ‘ਚ ਪੰਜਾਬ ਦੇ ਤਿੰਨ ਨੌਜਵਾਨ ਅਸਲੇ ਤੇ ਨਸ਼ੇ ਸਮੇਤ ਗ੍ਰਿਫਤਾਰ

ਮਾਝਾ

ਪਠਾਨਕੋਟ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)–ਹਿਮਾਚਲ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਦੋ ਪਿਸਤੌਲਾਂ ਅਤੇ ਇੱਕ ਦੇਸੀ ਕੱਟੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਤਿੰਨੋਂ ਨੌਜਵਾਨ ਪਠਾਨਕੋਟ ਤੋਂ ਕਾਂਗੜਾ ਵੱਲ ਜਾ ਰਹੇ ਸਨ।ਦਰਅਸਲ ਆਬਕਾਰੀ ਵਿਭਾਗ ਅਤੇ ਡਮਟਾਲ ਪੁਲਿਸ ਨੇ ਭਦਰੋਆ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਵਾਹਨ ਨੂੰ ਜਾਂਚ ਲਈ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਦੌਰਾਨ ਪਠਾਨਕੋਟ (ਪੰਜਾਬ) ਦੇ ਰਹਿਣ ਵਾਲੇ ਰਾਹੁਲ, ਦੀਪਕ ਮਲਹੋਤਰਾ ਅਤੇ ਅਭਿਨੰਦਨ ਕੋਲੋਂ ਪਿਸਤੌਲ, ਦੇਸੀ ਕੱਟਾ ਅਤੇ 187.70 ਗ੍ਰਾਮ ਅਫੀਮ ਵੀ ਬਰਾਮਦ ਹੋਈ।ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਧਰਮਸ਼ਾਲਾ ਸਥਿਤ ਜਲ ਸ਼ਕਤੀ ਵਿਭਾਗ ਦੇ ਦਫ਼ਤਰ ਦੀ ਕੰਧ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਲਿਖਣ ਵਾਲੇ ਮੁਲਜ਼ਮਾਂ ਦਾ ਪੁਲੀਸ ਤਿੰਨ ਦਿਨ ਬਾਅਦ ਵੀ ਕੋਈ ਸੁਰਾਗ ਨਹੀਂ ਲੱਭ ਸਕੀ। ਬੇਸ਼ੱਕ ਪੁਲਿਸ ਨੇ ਇਸ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸ.ਆਈ.ਟੀ.) ਦਾ ਗਠਨ ਕੀਤਾ ਹੋਵੇ ਪਰ ਘਟਨਾ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ।

Leave a Reply

Your email address will not be published. Required fields are marked *