ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)–ਭਾਰਤ ਦੀ ਆਜ਼ਾਦੀ ਹੋਵੇ, ਕਾਰਗਿੱਲ ਦੀ ਲੜਾਈ ਜਾਂ ਫਿਰ ਦੇਸ਼ ਦੀਆਂ ਲੜਾਈਆਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਵਿਚ ਕਿਸੇ ਵੀ ਕੌਮੀ ਜਾਂ ਕੁਦਰਤੀ ਆਫ਼ਤ ਸਮੇਂ ਪੰਜਾਬ ਦੇ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਤੇ ਲੋਕਾਂ ਦੀ ਸਹਾਇਤਾ ਕਰਨ ਵਾਲ਼ੇ ਵੱਡੇ ਵੱਡੇ ਇਤਿਹਾਸਕ ਕਾਰਜ ਕਰਕੇ ਭਾਰਤ ,ਪੰਜਾਬ ਅਤੇ ਸਿੱਖਾਂ ਦਾ ਨਾਮ ਰੌਸ਼ਨ ਕਰਨ ਲਈ ਹਮੇਸ਼ਾ ਮੋਹਰਲੀ ਕਤਾਰ ਵਿੱਚ ਹੀ ਰਹਿੰਦੇ ਹਨ ਅਤੇ ਹਰ ਖੇਤਰ ਵਿੱਚ ਹੀ ਭਾਰਤ ਦਾ ਮਾਣ ਵਧਾਉਣ ਲਈ ਹੋਰਨਾਂ ਸੂਬਿਆਂ ਦੇ ਜਵਾਨਾਂ ਦੀ ਗਿਣਤੀ ਦੇ ਮੁਕਾਬਲੇ ਜ਼ਿਆਦਾ ਗਿਣਤੀ ਵਿੱਚ ਹੁੰਦੇ ਹਨ, ਜਿਸ ਦੀ ਤਾਜ਼ਾ ਮਿਸਾਲ ਭਾਰਤ ਲਈ ਏਸ਼ਆਈ ਖੇਡਾਂ ਵਿਚ ਹਾਕੀ ਮੁਕਾਬਲੇ ਵਿਚ ਸੋਨ ਤਮਗਾ ਜਿੱਤ ਕੇ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਵਿਚ ਪੰਜਾਬ ਦੇ ਦਸ ਸਿੱਖ ਖਿਡਾਰੀਆਂ ਦਾ ਹੋਣਾ ਬਹੁਤ ਹੀ ਖੁਸ਼ੀ ਤੇ ਮਾਣ ਵਾਲੀ ਗੱਲ ਕਹੀ ਜਾ ਸਕਦੀ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਏਸ਼ਿਆਈ ਖੇਡਾਂ ਵਿਚ ਹਾਕੀ ਟੀਮ ਵੱਲੋਂ ਪਹਿਲੇ ਸਥਾਨ ਤੇ ਸੋਨ ਤਗਮਾ ਜਿੱਤ ਭਾਰਤ ਦਾ ਨਾਂ ਰੋਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਜੇਤੂ ਖਿਡਾਰੀਆਂ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਨਗਦ ਰਾਸ਼ੀ ਅਤੇ ਗਜ਼ਟਿਡ ਅਫ਼ਸਰਾਂ ਦੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਤਾਂ ਕਿ ਇਹਨਾਂ ਜਿੱਤ ਪ੍ਰਾਪਤ ਕਰਕੇ ਭਾਰਤ ਅਤੇ ਭਾਰਤੀ ਲੋਕਾਂ ਦਾ ਦੇਸ਼ਾਂ ਵਿਦੇਸ਼ਾਂ ਵਿਚ ਮਾਨ ਸਨਮਾਨ ਵਧਾਉਣ ਵਾਲੇ ਖਿਡਾਰੀਆਂ ਤੇ ਹੋਰਾਂ ਨੂੰ ਖੇਡਾਂ ਲਈ ਉਤਸ਼ਾਹਿਤ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਏਸਆਈ ਖੇਡਾਂ ਵਿਚ ਭਾਰਤ ਲਈ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਾਕੀ ਟੀਮ ਦੇ ਜੇਤੂ ਖਿਡਾਰੀਆਂ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਨਗਦ ਰਾਸ਼ੀ ਅਤੇ ਗਜ਼ਟਿਡ ਅਫ਼ਸਰਾਂ ਦੀਆਂ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਬੀਤੇ ਸਮੇਂ ਵਿੱਚ ਭਾਰਤੀ ਉੱਚ ਖਿਡਾਰੀਆਂ ਦੀ ਨੌਕਰੀਆਂ ਤੋਂ ਵਾਂਝੇ ਰੱਖਣ ਵਾਲੀਆਂ ਖ਼ਬਰਾਂ ਨੇ ਖਿਡਾਰੀਆਂ ਦਾ ਮਨੋਬਲ ਡੇਗਿਆ ਭਾਈ ਖਾਲਸਾ ਨੇ ਕਿਹਾ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਵਰਤਾਰੇ ਨੂੰ ਦੂਰ ਕਰੇ, ਅਤੇ ਭਾਰਤ ਲਈ ਪਹਿਲੇ ਸਥਾਨ ਤੇ ਰਹੇ ਕਿ ਸੋਨ ਤਗਮੇ ਜਿੱਤਣ ਵਾਲੇ ਸਾਰੇ ਉੱਚ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਹੀ ਖਿਡਾਰੀਆਂ ਨੂੰ ਖੇਡਾਂ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਅ ਸੁਰਜੀਤ ਕਮਾਲਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ਼ ਸਿੰਘ ਬਾਗੀ ਗੁਰਦਾਸਪੁਰ ਭਾਈ ਅਜੈਬ ਸਿੰਘ ਧਰਮਕੋਟ ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਅਤੇ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।