ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਜਦੋਂ ਤੋਂ ਆਪ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਪੋਲ ਖੋਲ੍ਹੇ ਹਨ, ਉਹਦੋਂ ਤੋਂ ਵਿਰੋਧੀ ਧਿਰ ਦੇ ਆਗੂ ਮਾਨ ਸਰਕਾਰ ਨੂੰ ਹਰ ਪਾਸਿਓਂ ਘੇਰ ਰਹੇ ਹਨ ਤੇ ਹਰ ਨੀਤੀ ਦੀ ਜ਼ੋਰਦਾਰ ਵਿਰੋਧਤਾ ਵਿਚ ਲੱਗੇ ਹੋਏ ਹਨ ਅਤੇ ਇਸੇ ਹੀ ਕੜੀ ਤਹਿਤ ਸੁਪਰੀਮ ਕੋਰਟ ਵੱਲੋਂ ਇਸ ਮੁੱਦੇ ਸਬੰਧੀ ਪੰਜਾਬ ਨੂੰ ਪਾਈ ਝਾੜ ਤੋਂ ਉਪਰੰਤ ਹੁਣ ਐਸ ਵਾਈ ਐਲ ਨਹਿਰ ਦੀ ਉਸਾਰੀ ਲਈ ਸੁਪਰੀਮ ਕੋਰਟ ਵੱਲੋਂ ਆਏਂ ਹੁਕਮਾਂ ਤੋਂ ਉਪਰੰਤ ਵਿਰੋਧੀ ਧਿਰ ਦੇ ਸਾਰੇ ਨੇਤਾ ਮਾਨ ਨੂੰ ਪਾਣੀਆਂ ਦੇ ਮੁੱਦੇ ਤੇ ਦੋਹਰੀ ਨੀਤੀ ਕਰਨ ਦਾ ਦੋਸ਼ ਲਾ ਕੇ ਪੰਜਾਬ ਦੇ ਗਵਰਨਰ ਕੋਲ਼ ਸਕਾਇਤਾ ਕਰ ਰਹੇ ਹਨ ਅਤੇ ਇਸ ਨੂੰ ਮੁੱਖ ਰੱਖਦੇ ਹੋਏ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ਨੂੰ ਸਿਧਾ ਚੈਲਿਜ ਕਰਕੇ ਇੱਕ ਨਵੰਬਰ ਨੂੰ ਪੰਜਾਬ ਦੇ ਸਾਰੇ ਮੁਦਿਆਂ ਤੇ ਲਾਈਵ ਬਹਿਸ ਕਰਨ ਦਾ ਸੱਦਾ ਦਿੱਤਾ ਹੈ ,ਜਿਸ ਨੂੰ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਵਾਨ ਕਰ ਲਿਆ ਹੈ, ਜਦੋਂ ਕਿ ਦੂਜੇ ਵਿਰੋਧੀਆਂ ਦਾ ਅਜੇ ਬਿਆਨ ਨਹੀਂ ਆਇਆ ,ਪਰ ਮੁੱਖ ਮੰਤਰੀ ਵੱਲੋਂ ਲਿਆਂ ਇਹ ਫੈਸਲਾ ਸ਼ਲਾਘਾਯੋਗ ਕਿਹਾ ਜਾ ਸਕਦਾ ਹੈ ਅਤੇ ਪੰਜਾਬ ਦੇ ਲੋਕ ਵੀ ਇਸ ਫੈਸਲੇ ਤੇ ਖੁਸ਼ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਮੁੱਦਿਆਂ ਤੇ ਵਿਰੋਧੀਆਂ ਨੂੰ ਬਹਿਸ ਕਰਨ ਵਾਲੇ ਦਿੱਤੇ ਸੱਦੇ ਦੀ ਪੂਰਨ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਕਿ ਵਿਰੋਧੀਆਂ ਨੂੰ ਇਸ ਬਹਿਸ ਵਿੱਚ ਸ਼ਾਮਲ ਹੋ ਕੇ ਲੋਕਾਂ ਦੀ ਕਚਹਿਰੀ ਵਿੱਚ ਸੱਚ ਸਾਹਮਣੇ ਲਿਆਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਕੇਹੜੀ ਪਾਰਟੀ ਨੇ ਪੰਜਾਬ ਨੂੰ ਲੁੱਟਿਆ ਅਤੇ ਕਿਸ ਨੇ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਾਰੇ ਮੁਦਿਆਂ ਤੇ 1 ਨਵੰਬਰ ਨੂੰ ਸਮੂਹ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬਹਿਸ ਦਾ ਸੱਦਾ ਦੇਣ ਵਾਲੇ ਫੈਸਲੇ ਦੀ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਦੱਸਦਿਆਂ ਵਿਰੋਧੀਆਂ ਨੂੰ ਇਸ ਬਹਿਸ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਇਸ ਨਾਲ ਲੋਕਾਂ ਦੀ ਕਚਹਿਰੀ ਵਿੱਚ ਆਮੋ ਸਾਮਣੇ ਬਹਿਸ ਵਿੱਚ ਲੋਕਾਂ ਨੂੰ ਪਤਾ ਲੱਗ ਸਕੇ ਗਾ ਕੇ ਕਿਸ ਪਾਰਟੀ ਨੇ ਪੰਜਾਬ ਨੂੰ ਲੁੱਟਿਆ ਅਤੇ ਕਿਸ ਨੇ ਪੰਜਾਬ ਦੇ ਵਿਕਾਸ ਲਈ ਕੰਮ ਕੀਤੇ, ਭਾਈ ਖਾਲਸਾ ਨੇ ਕਿਹਾ ਐਸ ਵਾਈ ਐਲ ਨਹਿਰ ਦੇ ਮਾਮਲੇ ਤੇ ਸੁਖਬੀਰ ਸਿੰਘ ਬਾਦਲ ਗਰਵਨਰ ਨੂੰ ਮਿਲ ਕੇ ਭਗਵੰਤ ਮਾਨ ਤੇ ਪੰਜਾਬ ਦੇ ਪਾਣੀਆਂ ਨੂੰ ਲੁਟਾਉਣ ਦਾ ਦੋਸ਼ ਲਾਉਂਦੇ ਹੋਏ ਗਵਰਨਰ ਰਾਜ ਮੰਗ ਰਹੇ ਹਨ ਭਾਈ ਖਾਲਸਾ ਨੇ ਸਪਸ਼ਟ ਕੀਤਾ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਵੀ ਐਸ ਵਾਈ ਐਲ ਨਹਿਰ ਦੇ ਮੁੱਦੇ ਤੇ ਭਗਵੰਤ ਮਾਨ ਤੇ ਦੋਹਰੀ ਨੀਤੀ ਖੇਡਣ ਦਾ ਅਲਜਾਮ ਲਾ ਰਹੇ ਹਨ, ਭਾਈ ਖਾਲਸਾ ਨੇ ਕਿਹਾ ਪੰਜਾਬ ਭਾਜਪਾ ਪ੍ਰਧਾਨ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਮੁੱਦੇ ਤੇ ਘੇਰ ਹਨ ਅਤੇ ਪਾਰਟੀ ਵੱਲੋਂ ਇਸ ਮੁੱਦੇ ਤੇ ਆਪ ਵਿਰੋਧੀ ਰੋਸ ਪ੍ਰਦਰਸ਼ਨ ਵੀ ਕਰ ਰਹੇ ਹਨ ,ਭਾਈ ਖਾਲਸਾ ਨੇ ਕਿਹਾ ਇਸ ਸਭ ਕੁਝ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਪ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹ ਪਾਰਟੀਆਂ ਨੂੰ ਪੰਜਾਬ ਦੇ ਸਾਰੇ ਮੁਦਿਆਂ ਤੇ 1 ਨਵੰਬਰ ਨੂੰ ਦਿਤੇ ਬਹਿਸ ਵਾਲੇ ਸੱਦੇ ਦਾ ਪੂਰਨ ਸਮਰਥਨ ਕਰਦੀ ਹੋਈ ਵਿਰੋਧੀਆਂ ਨੂੰ ਬੇਨਤੀ ਕਰਦੀ ਹੈ ਕਿ ਇਸ ਬਹਿਸ ਵਿੱਚ ਸ਼ਾਮਲ ਹੋ ਕੇ ਪੰਜਾਬ ਦੇ ਲੋਕਾਂ ਨੂੰ ਸੱਚ ਦੱਸੋ,ਕਿ ਪੰਜਾਬ ਨੂੰ ਕਿਸ ਪਾਰਟੀ ਨੇ ਲੁਟਿਆ ਤੇ ਕੇਹੜੀ ਪਾਰਟੀ ਨੇ ਪੰਜਾਬ ਦੇ ਲੋਕਾਂ ਤੇ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਤੇ ਵਿਕਾਸ ਕਾਰਜ ਕਰਵਾਏ ।ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਜੱਸਾ ਸਿੰਘ ਸੰਗੋਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਅਜੈਬ ਸਿੰਘ ਧਰਮਕੋਟ ਆਦਿ ਆਗੂ ਹਾਜਰ ਸਨ ।


