1 ਨਵੰਬਰ ਨੂੰ ਹੋਣ ਜਾ ਰਹੀ ਖੁੱਲੀ ਬਹਿਸ਼ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇਣਗੇ ਕਰਾਰਾ ਜਵਾਬ- ਆਸਟ੍ਰੇਲੀਅਨ ਨਾਗਰਿਕ ਜਸਵਿੰਦਰ ਤੇ ਨਵਦੀਪ
ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿਸੇ ਸੂਬੇ ਦੇ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਖੁੱਲੀ ਬਹਿਸ਼ ਦੀ ਚੁਣੌਤੀ ਦਿੱਤੀ ਹੈ-ਐਨ.ਆਰ.ਆਈ
ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)–ਰਿਵਾਇਤੀ ਪਾਰਟੀਆਂ ਨੇ ਰੋਜ਼ਾਨਾ ਤਾਣੇ ਮੈਣੇ ਤੋਂ ਤੰਗ ਹੋ ਕੇ ਪੰਜਾਬ ਦੇ ਈਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਇੱਕ ਸੱਦਾ ਦਿੱਤਾ ਹੈ ਕਿ ਉਹ ਮੇਰੇ ਨਾਲ 1 ਨਵੰਬਰ ਨੂੰ ਪੰਜਾਬ ਦਿਵਸ ਵਾਲੇ ਦਿਨ੍ਹ ਪੰਜਾਬ ਦੇ ਮੁੱਦਿਆਂ ਤੇ ਬਹਿਸ਼ ਕਰ ਲੈਣ। ਉਹ ਨਿੱਤ ਦੀਆਂ ਘਿਸੀਆ-ਪਿੱਟੀਆ ਦੀ ਬਜਾਏ ਪੰਜਾਬੀ ਲੋਕਾਂ ਅਤੇ ਮੀਡੀਆ ਦੇ ਸਾਹਮਣੇ ਦੱਸਣ ਕਿ ਪੰਜਾਬ ਨੂੰ ਕਿਵੇੰ ਲੁੱਟਿਆ। ਭਾਈ-ਭਜੀਜਾ-ਦੋਸਤ ਗੁਆਂਢੀ,ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ।

ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਚੈਲੇਂਜ ਮੈਨੂੰ ਮਨਜ਼ੂਰ-ਬਾਜਵਾ
ਉਧਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿੱਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ‘ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ‘ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਦੇ ਦੁਆਰਾ ਹੋਣੀ ਚਾਹੀਦੀ ਹੈ।

ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ-ਸੁਨੀਲ ਜਾਖੜ
ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ।

ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ-ਸੁਖਬੀਰ ਸਿੰਘ ਬਾਦਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ। ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।

7 ਸਵਾਲਾ ਦਾ ਮੰਗਿਆ ਪਹਿਲਾ ਜਵਾਬ-ਰਾਜਾ ਵੜਿੰਗ-
ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਚੈਲੰਜ ਨੂੰ ਕਬੂਲਿਆ ਅਤੇ 7 ਸਵਾਲਾਂ ਦਾ ਜਵਾਬ ਵੀ ਮੰਗਿਆ ਹੈ।

ਕੀ ਕਹਿੰਦੇ ਆਸਟ੍ਰੇਲੀਆ ਦਾ ਨਾਗਰਿਕ-
ਜਸਵਿੰਦਰ ਸਿੰਘ ਤੇ ਨਵਦੀਪ ਸਿੰਘ ਨੇ ਕਿਹਾ ਕਿ ਪੰਜਾਬ ਨੂੰ 75 ਸਾਲਾਂ ਬਾਅਦ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਜਦੋਂ ਉਹ ਮੈਂਬਰ ਪਾਰਲੀਮੈੰਟ ਸਨ ਤਾਂ 6 ਮਾਰਚ 2017 ਨੂੰ ਮਨਮੀਤ ਸਿੰਘ ਅਲੀਸ਼ੇਰ ਦੇ ਦੁਨੀਆਂ ਤੋਂ ਚੱਲੇ ਜਾਣ ਦਾ ਅਫਸੋਸ ਕਰਨ ਲਈ ਆਸਟ੍ਰੇਲੀਆ ਆਏ ਸਨ। ਲੇਖਕ ਵੀ ਉਸ ਸਮੇਂ ਮੌਜੂਦ ਸਨ। ਉਸ ਸਮੇਂ ਅਸੀ ਇਨ੍ਹਾਂ ਨੂੰ ਇੱਕ ਕਾਲਜ ਵਿੱਚ ਪ੍ਰੋਗ੍ਰਾਮ ਕਰਵਾਇਆ ਸੀ। ਜਿਸ ਵਿੱਚ ਬਹੁਤ ਗਿਣਤੀ ਦੇ ਲੋਕਾਂ ਨੇ ਉਨ੍ਹਾਂ ਭਰਵਾਂ ਸਵਾਗਤ ਕੀਤਾ ਸੀ। ਉਹ ਉਸ ਸਮੇਂ ਵੀ ਪੰਜਾਬ ਦੇ ਹਾਲਾਤਾਂ ਬਾਰੇ ਚਿੰਤਤ ਸਨ। ਉਹ ਹਰਰਿਵਾਇਤੀ ਪਾਰਟੀਆਂ ਜਿਨ੍ਹਾਂ ਅੱਜ ਤੱਕ ਪੰਜਾਬ ਵਿੱਚ ਰਾਜ ਕਰ ਚੁੱਕੀਆ ਹਨ। ਉਨ੍ਹਾਂ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹ ਕੌਣ ਲੋਕ ਹਨ, ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ। ਪਰ ਇਸ ਸਮੇਂ ਪੰਜਾਬ ਦੇ ਸੂਰਵੀਰ ਲੋਕਾਂ ਨੇ ਉਨ੍ਹਾਂ ਨੂੰ 92 ਸੀਟਾਂ ਜਿੱਤਾ ਕੇ ਮਾਣ ਬਖਸ਼ਿਆ ਹੈ। ਲੋਕ ਭਗਵੰਤ ਮਾਨ ਨੂੰ ਤਹਿ ਦਿਲੋਂ ਪਿਆਰ ਕਰਦੇ ਹਨ, ਕਿਉਂਕਿ ਪੰਜਾਬ ਦੇ ਸੀ.ਐਮ ਮਾਨ ਦੇ ਮੁਖਾਰਬਿਨ ਵਿੱਚੋਂ ਨਿਕਲੀ ਗੱਲ ਅਜੇ ਤੱਕ ਹਰੇਕ ਪੂਰੀ ਹੋਈ ਹੈ। ਪੰਜਾਬ ਦੇ ਲੋਕਾਂ ਦੇ ਘਰਾਂ ਦੇ ਬਿੱਲ 87 ਫੀਸਦੀ ਜੀਰੋ ਆ ਰਹੇ ਹਨ। ਹੁਣ ਤੱਕ ਉਨ੍ਹਾਂ 36 ਹਜਾਰ ਦੇ ਕਰੀਬ ਸਰਕਾਰੀ ਨੌਕਰੀਆਂ ਯੋਗ ਉਮੀਦਵਾਰਾਂ ਨੂੰ ਬਿਨ੍ਹਾ ਕਿਸੇ ਰਿਸ਼ਵਤ ਸਿਫਾਰਿਸ਼ ਦੇ ਦਿੱਤੀਆ ਹਨ। ਕਾਂਗਰਸ ਦਾ ਪਹਿਲਾਂ ਸੀ.ਐਮ ਸਾਢੇ 4 ਸਾਲ ਆਪਣੀ ਰਿਹਾਇਸ਼ ਚੋਂ ਨਹੀਂ ਨਿਕਲਿਆ। ਉਸ ਤੋਂ ਬਾਅਦ ਪੰਜਾਬ ਦੇ 3 ਮਹੀਨੇ ਦੇਬਣੇ ਮੁੱਖ ਮੰਤਰੀ ਨੇ ਵੀ ਪੰਜਾਬ ਨੂੰ ਲੁੱਟਣ ਤੋਂ ਗੁਰੇਜ ਨਹੀਂ ਕੀਤਾ। ਕਾਂਗਰਸ ਦੋ ਫਾੜ ਹੋ ਚੁੱਕੀ ਹੈ। ਅਕਾਲੀ ਦਲ ਬਹੁਤ ਪਿੱਛੜ ਗਿਆ ਹੈ। ਭਾਜਪਾ ਦਾ ਪਿੰਡਾ ਵਿੱਚ ਕੋਈ ਆਧਾਰ ਨਹੀਂ ਹੈ। ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਤੇ ਵਿਸ਼ਵਾਸ਼ ਕਰਕੇ ਉਨ੍ਹਾਂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਹੈ। ਇਸ ਲਈ ਜੋ ਹੁਣ ਆਏ ਦਿਨ੍ਹ ਰਿਵਾਇਤੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਤਾਣੇ ਮੈਣੇ ਮਾਰਦੀਆਂ ਰਹੀਆਂ ਹਨ। ਉਨ੍ਹਾਂ ਤੋਂ ਤੰਗ ਆ ਕੇ ਖੁਲੀ ਬਹਿਸ਼ ਦੀ ਚੁਣੌਤੀ ਦਿੱਤੀ ਹੈ। ਇਹ ਹਿੰਦੋਸਤਾਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿਸੇ ਸੂਬੇ ਦੇ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਖੁੱਲੀ ਬਹਿਸ਼ ਦੀ ਚੁਣੌਤੀ ਦਿੱਤੀ ਹੈ। ਭਗਵੰਤ ਮਾਨ ਨੂੰ ਹਰ ਗੱਲ ਟਿਪਸ ਤੇ ਯਾਦ ਹੈ। ਤੁਸੀ ਦੇਖ ਲੈਣਾ 1 ਨਵੰਬਰ ਨੂੰ ਰਿਵਾਇਤੀ ਪਾਰਟੀਆਂ ਨੂੰ ਉਨ੍ਹਾਂ ਦੀ ਗੱਲ ਤੇ ਕੋਈ ਜਵਾਬ ਨਹੀਂ ਆਵੇਗਾ।


