ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)—ਹਿਮਾਸ ਦੇਸ਼ ਨੇ ਅਜਰਾਈਲ ਤੇ ਤਾਬੜਤੋੜ ਹਮਲੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਦੇ ਜੁਵਾਬ ਵਿਚ ਅਜਰਾਈਲ ਨੇ ਵੀ ਹਿਮਾਸ ਨੂੰ ਜਵਾਬ ਦਿੰਦਿਆਂ ਹਮਲਾ ਕਰ ਦਿੱਤਾ ਹੈ ,ਦੋਹਾਂ ਮੁਲਕਾਂ ਦੀ ਜ਼ਬਰਦਸਤ ਲੜਾਈ ਵਿੱਚ ਹੁਣ ਤੱਕ 1000 ਦੇ ਲਗਭਗ ਲੋਕ ਮਾਰੇ ਜਾ ਚੁਕੇ ਹਨ, ਇਸ ਹਮਲੇ ਸਬੰਧੀ ਕਨੇਡਾ ਦੇ ਪ੍ਰਧਾਨ ਮੰਤਰੀ ਨੇ ਗਹਿਰੀ ਚਿੰਤਾ ਪ੍ਰਗਟਾਉਂਦਿਆਂ ਨਾਗਰਿਕਾਂ ਦੀ ਮੌਤ ਤੇ ਦੁੱਖ ਪ੍ਰਗਟਾਇਆ ਹੈ ,ਅਜਰਾਈਲ ਵਿਚ ਰਹਿੰਦੇ ਭਾਰਤੀਆਂ ਨੇ ਭਾਰਤੀ ਰਾਜਦੂਤ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਇਥੋਂ ਸੁਰੱਖਿਆ ਬਾਹਰ ਕੱਢਿਆ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਰਤ ਦੀ ਮੋਦੀ ਭਾਜਪਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਅਜਰਾਈਲ ਵਿਚ ਰਹਿੰਦੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ ਢੁਕਵੇਂ ਅਤੇ ਲੋੜੀਂਦੇ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦੇਵੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਿਮਾਸ ਵੱਲੋਂ ਅਜਰਾਈਲ ਤੇ ਕੀਤੇ ਹਮਲੇ ਵਿਚ ਮਾਰੇਂ ਗਏ 1000 ਲੱਗਭਗ ਨਿਰਦੇਸ਼ ਲੋਕਾਂ ਦੇ ਮਰਨ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਅਜਰਾਈਲ ਵਿਚ ਰਹਿੰਦੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਲਿਆਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਲੜਾਈ ਵਿੱਚ ਮਾਰੇ ਜਾ ਰਹੇ ਨਿਰਦੋਸ਼ ਨਾਗਰਿਕਾਂ ਤੋਂ ਡਰੇ ਅਜਰਾਈਲ ਵਿਚ ਰਹਿੰਦੇ ਭਾਰਤੀ ਨਾਗਰਿਕਾ ਨੇ ਅਜਰਾਈਲ ਵਿਖੇ ਨਿਯੁਕਤ ਮਜੌਦਾ ਭਾਰਤੀ ਰਾਜਦੂਤ ਨੂੰ ਬੇਨਤੀ ਕੀਤੀ ਹੈ ਕਿ ਉਹਨਾਂ ਨੂੰ ਅਜਰਾਈਲ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਜਾਵੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਯੁੱਧ ਵਿੱਚ ਮਾਰੇ ਜਾ ਰਹੇ ਫੌਜੀ ਅਤੇ ਨਿਰਦੋਸ਼ ਨਾਗਰਿਕਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ ,ਉਥੇ ਯੂ ਐਨ ਓ ਦੇ ਭਾਈਵਾਲ ਕਨੇਡਾ ਅਮਰੀਕਾ ਵਰਗੇ ਧਨਾਡ ਮੁਲਕਾਂ ਨੂੰ ਬੇਨਤੀ ਕਰਦੀ ਹੈ ਕਿ ਹਿਮਾਸ ਅਤੇ ਅਜਰਾਈਲ ਦੋਹਾਂ ਮੁਲਕਾਂ ਦੀ ਲੜਾਈ ਨੂੰ ਬੰਦ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ, ਕਿਉਂਕਿ ਯੁੱਧ ਵਿੱਚ ਬਹੁਤ ਸਾਰੇ ਨਿਰਦੋਸ਼ ਨਾਗਰਿਕ ਮਰ ਸਕਦੇ ਹਨ ਅਤੇ ਇਨ੍ਹਾਂ ਨਿਰਦੋਸ਼ ਲੋਕਾਂ ਨੂੰ ਬਚਾਉਣਾ ਅਤੇ ਲੜਾਈ ਨੂੰ ਬੰਦ ਕਰਵਾਉਣਾ ਅਜ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ ਇਸ ਕਰਕੇ ਦੋਹਾਂ ਦੇਸ਼ਾਂ ਨੂੰ ਆਪਸੀ ਸਾਰੇ ਮਸਲੇ ਗੱਲਬਾਤ ਨਾਲ ਸੁਲਝਾ ਲੈਣੇ ਚਾਹੀਦੇ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਯੁੱਧ ਨੂੰ ਬੰਦ ਕਰਾਉਣ ਲਈ ਯੂ ਐਨ ਓ ਦੇ ਭਾਈ ਵਾਲ ਦੇਸਾ ਨੂੰ ਅਪੀਲ ਕਰਦੀ ਹੈ ਕਿ ਇਸ ਲੜਾਈ ਨੂੰ ਬੰਦ ਕਰਵਾਇਆ ਜਾਵੇ, ਕਿਉਂਕਿ ਯੁੱਧ ਦਰਮਿਆਨ ਬਹੁਤ ਸਾਰੇ ਨਿਰਦੋਸ਼ ਲੋਕ ਮਾਰੇ ਜਾ ਸਕਦੇ ਹਨ ਜਿਸ ਵਿਚ ਹੋਰਨਾਂ ਮੁਲਕਾਂ ਦੇ ਵੀ ਹੋ ਸਕਦੇ ਹਨ, ਭਾਈ ਖਾਲਸਾ ਨੇ ਕਿਹਾ ਏ ਆਈ ਐਸ ਐਸ ਐਫ ਖਾਲਸਾ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਹਿਮਾਸ ਅਜਰਾਈਲ ਯੁੱਧ ਨੂੰ ਮੁੱਖ ਰੱਖਦਿਆਂ ਅਜਰਾਈਲ ਵਿਚ ਰਹਿੰਦੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ ਢੁਕਵੇਂ ਅਤੇ ਲੋੜੀਂਦੇ ਉਪਰਾਲੇ ਕੀਤੇ ਜਾਣ,ਜੋਂ ਸਮੁੱਚੇ ਭਾਰਤ ਵਾਸੀਆਂ ਦੀ ਮੰਗ ਹੈ ।ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੱਸਾ ਸਿੰਘ ਸੰਗੋਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।


