ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)-ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਧਾਰਮਿਕ ਦੀਵਾਨ ਸਜਾ ਕੇ ਗੁਰੂ ਸਾਹਿਬ ਜੀ ਦੇ ਗੁਰ ਇਤਿਹਾਸ, ਗੁਰਗੱਦੀ ਅਤੇ ਜੀਵਨ ਵਿਚ ਕੀਤੀਆਂ ਗੁਰ ਸੇਵਾਵਾਂ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਆਏ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨਾਲ ਟੈਲੀਫੋਨ ਤੇ ਪੂਰੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਬਾਬਾ ਜੀ ਦੇ ਹਵਾਲੇ ਨਾਲ ਦੱਸਿਆ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਫਿਲੌਰ ਵਿਖੇ ਪਰਸੋਂ ਦੇ ਰੋਜ਼ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਚਾਰ ਅਖੰਡ ਪਾਠ ਸਾਹਿਬ ਰਖਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਵੱਲੋ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਉਪਰੰਤ ਸਮਾਗਮ ਸ਼ੁਰੂਆਤ ਹੋਈ ਅਤੇ ਪਾਵਨ ਪਵਿੱਤਰ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਗੁਰੂ ਅਮਰਦਾਸ ਮਹਾਰਾਜ ਜੀ ਨੇ ਜਿਥੇ ਆਪਣੇ ਰਿਸ਼ਤੇ ਵਿੱਚ ਲਗਦੇ ਕੁੜਮ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਮਹਾਰਾਜ ਜੀ ਦੀ ਬਾਰਾਂ ਸਾਲ ਤੱਕ ਗੋਵਿਦਵਾਲ ਦਰਿਆਂ ਤੋਂ ਜਲ ਦੀ ਗਾਗਰ ਪੈਦਲ ਚੱਲ ਕੇ ਖਡੂਰ ਸਾਹਿਬ ਲਿਆ ਰੋਜ਼ਾਨਾ ਇਸ਼ਨਾਨ ਕਰਾਉਣ ਦੀ ਮਹਾਨ ਸੇਵਾ ਨਿਭਾਈ, ਉਥੇ ਸਮੂਹ ਸਿੱਖ ਧਰਮ ਦੇ ਦਸ ਗੁਰੂ ਸਾਹਿਬਾਨਾਂ ਤੋਂ ਵਡੇਰੀ ਉਮਰ ਵਿਚ ਗੁਰਗੱਦੀ ਤੇ ਬਿਰਾਜਮਾਨ ਹੋਣ ਦਾ ਮੁਕਾਮ ਹਾਸਲ ਕਰਨ ਦੇ ਨਾਲ ਨਾਲ ਚੱਲ ਰਹੀ ਸਤੀ ਦੀ ਰਸਮ ਨੂੰ ਮੁੱਢੋਂ ਹੀ ਰੱਦ ਕਰਕੇ ਭਾਣਾਂ ਮੰਨਣ ਦਾ ਉਪਦੇਸ਼ ਕਰਕੇ ਭਾਰਤ ਦੇਸ਼ ਨੂੰ ਵੱਡੀ ਧਾਰਮਿਕ ਤਕਨੀਕ ਬਖਸ਼ਿਸ਼ ਕੀਤੀ ਅਤੇ ਸਤੀ ਰਸਮ ਤਹਿਤ ਜਿੰਦਾ ਸਾੜਨ ਤੋਂ ਲੱਖਾਂ ਔਰਤਾਂ ਨੂੰ ਬਚਾਇਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਦਰਜ਼ਨ ਤੋਂ ਵੱਧ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਅਤੇ ਗੁਰ ਸੇਵਾਵਾਂ ਸਬੰਧੀ ਪੂਰੀ ਰੋਸ਼ਨੀ ਪਾਈ ,ਸਮੂਹ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਮੁੱਖ ਪਤਵੰਤਿਆਂ ਨੂੰ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਵੱਲੋਂ ਸੀਰੀਪਾਓ ਦੇ ਕੇ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ,ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ ,ਬਾਬਾ ਦਾਰਾ ਸਿੰਘ ,ਭਾਈ ਹਰਜੀਤ ਸਿੰਘ ,ਸ੍ਰ ਗਰੇਵਾਲ ਲੁਧਿਆਣਾ, ਬੀਬੀ ਕਰਮਜੀਤ ਕੌਰ ਸੰਧੂ ਤੋਂ ਇਲਾਵਾ ਸੈਂਕੜੇ ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਸਮਾਗਮ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣੇ ਸੁਨਹਿਰੀ ਜੀਵਨ ਨੂੰ ਸਫਲ ਬਣਾਇਆ ,ਸਮੂਹ ਸੰਗਤਾਂ ਨੂੰ ਗੁਰੂ ਕੇ ਲੰਗਰ ਦੀ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਇਆਂ ਗਿਆ ।



