ਵਿਦਿਆਰਥੀ ਹੱਕਾਂ ਦੀ ਬਹਾਲੀ ਲਈ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਪ੍ਰਦਰਸ਼ਨ

ਬਠਿੰਡਾ-ਮਾਨਸਾ

ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸਥਾਨਿਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਵਿਦਿਆਰਥੀਆ ਦੀ ਇੱਕਤਰਤਾ ਕਰਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਇਕਾਈ ਦਾ ਗਠਨ ਕੀਤਾ।ਜਿਸਦੇ ਪ੍ਰਧਾਨ ਲਖਵਿੰਦਰ ਸਿੰਘ,ਮੀਤ ਪ੍ਰਧਾਨ ਗੁਰਪ੍ਰੀਤ ਸਿੰਘ,ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਭੈਣੀਬਾਘਾ, ਸਕੱਤਰ ਗਗਨਜੋਤ ਸਿੰਘ,ਸਹਾਇਕ ਸਕੱਤਰ ਸੈਹਲਪ੍ਰੀਤ ਸਿੰਘ,ਖਜਾਨਚੀ ਜਸਪ੍ਰੀਤ ਸਿੰਘ ਅਤੇ ਸਹਾਇਕ ਖਜਾਨਚੀ ਅਰਸ਼ਦੀਪ ਭੈਣੀ ਬਾਘਾ ਨੂੰ ਚੁਣਿਆ ਗਿਆ।ਮਾਤਾ ਸੁੰਦਰੀ ਗਰਲਜ ਕਾਲਜ ਮਾਨਸਾ ਵਿੱਚ ਵੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ।ਜਿਸਦੇ ਪ੍ਰਧਾਨ ਕਮਲਜੀਤ ਕੌਰ,ਮੀਤ ਪ੍ਰਧਾਨ ਕਰਨਜੋਤ ਕੌਰ, ਸਕੱਤਰ ਸੁਨੇਹਾ,ਸਹਾਇਕ ਸਕੱਤਰ ਖੁਸ਼ਪ੍ਰੀਤ ਕੌਰ ਅਤੇ ਖਜਾਨਚੀ ਹਰਪ੍ਰੀਤ ਕੌਰ ਨੂੰ ਚੁਣਿਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਸੱਤਾ ਚ ਆਈ ਮਾਨ ਸਰਕਾਰ ਦੇ ਕਾਰਜਕਾਲ ਚ ਵਿਦਿਆਰਥੀ ਬੱਸ ਪਾਸ ਨੂੰ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਤੇ ਲਾਗੂ ਕਰਨ ਦਾ ਮੁੱਦਾ ਜਿਉਂ ਦਾ ਤਿਉਂ ਕਾਇਮ ਹੈ, ਉਨ੍ਹਾਂ ਕਿਹਾ ਕਿ ਮਾਨ ਸਰਕਾਰ ਔਰਤਾਂ, ਬਜ਼ੁਰਗਾਂ ਦਾ ਕਿਰਾਇਆ ਆਪਣੇ ਕੋਲੋਂ ਤਾਰਨ ਦੀ ਬਜਾਇ ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਤੇ ਲਾਗੂ ਕਰਨ ਦਾ ਫੈਸਲਾ ਵਿਧਾਨ ਸਭਾ ਚ ਪਾਸ ਕਰੇ। ਇਸਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਲਜਾਂ ਚ ਥੋਕ ਦੇ ਭਾਅ ਕੱਢੀਆਂ ਰੀਪੇਅਰਾਂ ਤੇ ਮੁੱਦੇ ਤੇ ਗੱਲ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਯੂਨੀਵਰਸਿਟੀਆਂ ਨੂੰ ਲੋੜੀਂਦੇ ਫੰਡ ਜਾਰੀ ਕਰਨ ਦੀ ਬਜਾਇ ਖ਼ੁਦਮੁਖ਼ਤਿਆਰ ਹੋਣ ਦੇ ਉਪਦੇਸ਼ ਦਿੱਤੇ ਜਾ ਰਹੇ ਹਨ ਜਿਸਦਾ ਨਤੀਜ਼ਾ ਥੋਕ ਦੇ ਭਾਅ ਰੀਪੀਅਰਾਂ ਆਉਣ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ ।ਇਸ ਮੌਕੇ ਵਿਦਿਆਰਥੀ ਆਗੂ ਨੇ ਕਿਹਾ ਕਿ ਉਕਤ ਮੁੱਦਿਆਂ ਦੇ ਹੱਲ ਲਈ ਵਿਦਿਅੱਕ ਸੰਸਥਾਵਾਂ ਚ ਜਥੇਬੰਦੀ ਦੀਆਂ ਇਕਾਈਆਂ ਦੀ ਚੋਣ ਕਰਦੇ ਹੋਏ ਵਿਦਿਆਰਥੀ ਸੰਘਰਸ਼ ਵਿਦਿਆਰਥੀ ਹੱਕਾਂ ਦੀ ਬਹਾਲੀ ਤੱਕ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਅਨਮੋਲ ਸਿੰਘ,ਅਕਾਸ਼ਦੀਪ ਸਿੰਘ,ਹਰਦੀਪ ਸਿੰਘ,ਕੋਮਲਪ੍ਰੀਤ ਸਿੰਘ ਅਤੇ ਇਕਬਾਲ ਸਿੰਘ ਆਦਿ ਵਿਦਿਆਰਥੀ ਹਾਜਰ ਸਨ।

Leave a Reply

Your email address will not be published. Required fields are marked *