ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਜਦੋਂ ਤੋਂ ਲੋਕਾਂ ਨੇ ਨਸ਼ਿਆਂ ਵਿਰੁੱਧ ਪਿੰਡੋਂ ਪਿੰਡ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਵਿਰੁੱਧ ਆਪਣੇ ਤੌਰ ਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਅਤੇ ਸਮੁਚੀਆਂ ਕਿਸਾਨ ਸੰਘਰਸ਼ ਜਥੇਬੰਦੀਆਂ ਵੀ ਇਸ ਵਿਢੀ ਇਤਿਹਾਸਕ ਮੁਹਿੰਮ ਨੂੰ ਪੂਰਾ ਪੂਰਾ ਸਮਰਥਨ ਕਰ ਰਹੀਆਂ ਹਨ, ਉਦੋਂ ਤੋਂ ਪੰਜਾਬ ਪੁਲਸ ਨੇ ਵੀ ਇਨ੍ਹਾਂ ਸਮਾਜ ਵਿਰੋਧੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈਆਂ ਸ਼ੁਰੂ ਕਰ ਦਿਤੀਆਂ ਹਨ ਅਤੇ ਪਿਛਲੇ ਦਿਨੀਂ ਤੋਂ ਮਾਂਝੇ ਦੇ ਕਈ ਇਲਾਕਿਆਂ ਵਿੱਚ ਕਾਰਵਾਈ ਕੀਤੀ ਤੇ ਤਸਕਰਾਂ ਨੂੰ ਕਾਬੂ ਕੀਤਾ ਅਤੇ ਇਸ ਦੀ ਤਾਜ਼ਾ ਮਿਸਾਲ ਅਨੁਸਾਰ ਫਿਰੋਜ਼ਪੁਰ ਸੀ ਆਈ ਏ ਸਟਾਫ ਦੇ ਇੰਚਾਰਜ ਨੇ ਆਪਣੇ ਸੀਨੀਅਰ ਅਫਸਰਾਂ ਦੇ ਹੁਕਮ ਤਹਿਤ ਕਨਾਲ ਕਲੋਨੀ ਫਿਰੋਜ਼ਪੁਰ ਦੇ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਅਤੇ ਇਸ ਦੌਰਾਨ ਦੋ ਮੋਟਰਸਾਇਕਲ ਸਵਾਰਾਂ ਨੇ ਪੁਲਸ ਪਾਰਟੀ ਨੂੰ ਵੇਖ ਕੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਅਤੇ ਪੁਲਿਸ ਵੱਲੋਂ ਜੁਵਾਬੀ ਕਾਰਵਾਈ ਕਰਨ ਤੇ ਇਕ ਨਸ਼ਾ ਤਸਕਰ ਜੋਂ ਖਾਈ ਖੇਮੇ ਦਾ ਰਹਿਣ ਵਾਲਾ ਸੀ ਦੇ ਲੱਤ’ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੂੰ ਕਾਬੂ ਕਰਕੇ ਹਸਪਤਾਲ ਦਾਖਲ ਕਰਵਾਇਆ ਅਤੇ ਦੂਜਾ ਸਾਥੀ ਭੱਜਣ ਵਿਚ ਸਫਲ ਹੋ ਗਿਆ,ਲੋਕਾਂ ਵਲੋਂ ਪੁਲਸ ਕਾਰਵਾਈ ਦੀ ਸ਼ਲਾਘਾ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਦੱਸ ਰਹੀ ਹੈ ਕਿਉਂਕਿ ਕੇ ਪੰਜਾਬ ਵਿੱਚ ਦਿੱਨ ਰਾਤ ਬੇਖੌਫ ਹੋ ਕੇ ਗਲਤ ਅਨਸਰ ਲੋਕਾਂ ਨੂੰ ਲੁਟ ਰਹੇ ਹਨ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਨਿੱਤ ਦਿਨ ਨਸ਼ਿਆਂ ਦੀ ਓਵਰਡਓਜ ਨਾਲ ਮਰ ਰਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਸਮਾਜ਼ ਵਿਰੋਧੀ ਨਸ਼ਾ ਤਸਕਰਾਂ ਵਿਰੁੱਧ ਤੇਜ਼ ਕੀਤੀਆਂ ਜਾਣ, ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਿਰੋਜ਼ਪੁਰ ਪੁਲਸ ਵਲੋਂ ਨਸ਼ਾ ਤਸਕਰਾਂ ਨਾਲ ਮੁਕਾਬਲੇ ਦਰਮਿਆਨ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਅਤੇ ਪੰਜਾਬ ਪੁਲਸ ਨੂੰ ਅਜਿਹੀਆਂ ਕਾਰਵਾਈਆਂ ਹੋਰ ਤੇਜ਼ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਫਿਰੋਜ਼ਪੁਰ ਸੀ ਆਈ ਏ ਸਟਾਫ ਨੂੰ ਇੱਕ ਸੂ ਪ੍ਰਾਪਤ ਹੋਈ ਸੀ ਕਿ ਨਸ਼ਾ ਤਸਕਰ ਕਨਾਲ ਕਲੋਨੀ ਦੇ ਆਸ ਪਾਸ ਘੁਮ ਰਹੇ ਹਨ, ਤਾਂ ਪੁਲਸ ਪਾਰਟੀ ਨੇ ਕਨਾਲ ਕਲੋਨੀ ਦੇ ਲਾਗੋਂ ਜਾਂਦੀ ਸੜਕ ਤੇ ਨਾਕਾ ਲਾਇਆ ਹੋਇਆ ਸੀ ਅਤੇ ਇਸ ਦੌਰਾਨ ਦੋ ਨੌਜਵਾਨ ਜੋਂ ਮੋਟਰਸਾਈਕਲ ਤੇ ਸਵਾਰ ਸਨ ਪੁਲਿਸ ਨੂੰ ਵੇਖ ਕੇ ਉਨ੍ਹਾਂ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਭਾਈ ਖਾਲਸਾ ਨੇ ਦੱਸਿਆ ਪੁਲਿਸ ਦੀ ਜੁਵਾਬੀ ਕਾਰਵਾਈ ਦੌਰਾਨ ਇਕ ਤਸਕਰ ਦੇ ਲੱਤ’ਚ ਗੋਲੀ ਲੱਗੀ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਜਦੋਂ ਕਿ ਉਸ ਦਾ ਦੂਜਾ ਸਾਥੀ ਭੱਜਣ ਵਿਚ ਸਫਲ ਹੋ ਗਿਆ ,ਖਾਲਸਾ ਨੇ ਦੱਸਿਆ ਪੁਲਿਸ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਤੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ, ਪੁਲਸ ਦੀ ਜਾਣਕਾਰੀ ਮੁਤਾਬਕ ਕਾਬੂ ਕੀਤਾ ਨਸ਼ਾ ਤਸਕਰ ਖਾਈ ਖੇਮੇ ਦੀ ਦਾ ਵਾਸੀ ਹੈ ਅਤੇ 307 ਵਰਗੇ ਕਈ ਮੁਕੱਦਮਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ, ਭਾਈ ਖਾਲਸਾ ਨੇ ਕਿਹਾ ਸੋਸ਼ਲ ਮੀਡੀਆ ਤੇ ਪੰਜਾਬ ਪੁਲਿਸ ਦੀ ਕੀਤੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਜਾ ਰਹੀ ਤੇ ਮੰਗ ਜਾ ਰਹੀ ਹੈ ਕਿ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆਂ ਜਾ ਸਕੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਫਿਰੋਜ਼ਪੁਰ ਪੁਲਸ ਦੀ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ, ਉਥੇ ਸਰਕਾਰ ਅਤੇ ਪੰਜਾਬ ਪੁਲਸ ਤੋਂ ਮੰਗ ਕਰਦੀ ਹੈ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਪੰਜਾਬ ਵਿੱਚੋ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਹਿਤ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੇ ਕਾਬੂ ਪਾਉਣ ਲਈ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਜੰਗੀ ਪੱਧਰ ਤੇ ਚਲਾਉਣ ਦੀ ਮੰਗ ਕਰਦੀ ਹੈ ,ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਤੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਅਤੇ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜ਼ਰ ਸਨ।


