ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿੱਚੋ ਨਸ਼ਿਆਂ ਨੂੰ ਇੱਕ ਮਹੀਨੇ’ਚ ਖਤਮ ਕਰਨ ਦਾ ਵਾਹਦਾ ਕਰਕੇ ਸਰਕਾਰ ਬਣਾਉਣ ਵਾਲੀ ਭਗਵੰਤ ਮਾਨ ਦੀ ਆਪ ਸਰਕਾਰ ਨਸ਼ਿਆਂ ਦੇ ਖਿਲਾਫ ਲੜਨ ਲਈ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਨਿੱਤ ਦਿਨ ਨਸ਼ੇ ਦੇ ਓਵਰਡਓਜ ਨਾਲ ਕੋਈ ਨਾ ਕੋਈ ਪੰਜਾਬ ਦਾ ਪੁੱਤ ਮਰ ਰਿਹਾ ਹੈ ,ਨਸ਼ਾ ਪਹਿਲਾਂ ਦੀ ਬਜਾਏ ਹੋਰ ਵਧ ਗਿਆ ਹੈ ਅਤੇ ਇਸ ਸਬੰਧੀ ਪੰਜਾਬ ਦੇ ਗਵਰਨਰ ਨੇ ਬਾਰਡਰ ਇਲਾਕ਼ੇ ਦੇ ਦੌਰੇ ਸਮਾਂ ਕਿਹਾ ਸੀ ਕਿ ਚਿੱਟਾ ਤਾਂ ਹੁਣ ਦੁਕਾਨਾਂ ਤੇ ਵੀ ਵਿੱਕ ਰਿਹਾ ਹੈ ਪੰਜਾਬ ਦੇ ਲੋਕ ਅਤੇ ਵਿਰੋਧੀਆਂ ਦੇ ਜ਼ੋਰ ਪਾਉਣ ਤੇ ਵੀ ਆਪ ਸਰਕਾਰ ਨਸ਼ਿਆਂ ਦੇ ਖਿਲਾਫ ਲੜਨ ਲਈ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ ਭਾਵੇਂ ਕਿ ਕੁਝ ਦਿਨ ਪਹਿਲਾਂ ਹੀ ਆਈ ਜੀ ਗਿੱਲ ਸਾਹਿਬ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਹਜ਼ਾਰਾਂ ਨੂੰ ਫ਼ੜ ਕੇ ਜੇਲ੍ਹ ਭੇਜਣ ਵਾਲੇ ਅੰਕੜਿਆਂ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਬਿਆਨ ਦਿਤਾ ਸੀ, ਲੋਕ ਪਹਿਲਾਂ ਹੀ ਕਹੇ ਰਹੇ ਸਨ ਕਿ ਪੰਜਾਬ ਪੁਲਿਸ ਨਸ਼ੇ ਦੇ ਸੌਦਾਗਰਾਂ ਨਾਲ ਮਿਲੀ ਹੋਈ ਹੈ ਅਤੇ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਨਸ਼ਿਆਂ ਸਬੰਧੀ ਪੰਜਾਬ ਪੁਲਿਸ ਤੇ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਸਾਨੂੰ ਇਜ ਲੱਗ ਰਿਹਾ ਹੈ ਜਿਵੇਂ ਪੰਜਾਬ ਪੁਲਿਸ ਨਸ਼ਾ ਤਸਕਰਾਂ ਨਾਲ ਮਿਲੀ ਹੋਈ ਹੈ ਅਤੇ ਨਾਲ ਹੀ ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਨਸ਼ਿਆ ਵਿਰੁੱਧ ਸਖਤ ਤੋਂ ਸਖਤ ਕਾਰਵਾਈਆਂ ਕਰਨ ਦੇ ਹੁਕਮਾਂ ਦੇ ਦਿੱਤੇ ਹਨ, ਲੋਕ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਨ ਦੀ ਢਿੱਲ ਮੱਠ ਸਬੰਧੀ ਕੀਤੀ ਝਾੜਝੰਬ ਸਾਬਤ ਕਰਦੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਆਪਣੀ ਪੁਲਿਸ ਨੂੰ ਸਖ਼ਤ ਐਕਸ਼ਨ ਕਰਨ ਵਾਲੇ ਹੁਕਮ ਦਿਤੇ ਜਾਣਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਰਕਾਰ ਦੀ ਐਸ ਵਾਈ ਐਲ ਨਹਿਰ ਮਾਮਲੇ’ਚ ਪਾਈ ਝਾੜ ਤੋਂ ਚਾਰ ਦਿਨ ਬਾਅਦ ਹੀ ਨਸ਼ਿਆਂ ਵਿਰੁੱਧ ਢਿੱਲ ਮੱਠ ਤੇ ਝਾੜ ਪਾਉਣ ਤੇ ਇੱਕ ਮਹੀਨੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਹੁਕਮਾਂ ਦੀ ਸ਼ਲਾਘਾ ਅਤੇ ਨਸ਼ਿਆਂ ਨਾਲ ਬਣਾਈਆਂ ਤਸਕਰਾਂ ਦੀ ਜਾਇਦਾਦਾਂ ਸੀਲ ਕਰਨ ਵਾਲੀ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਕਿਹਾ ਪਹਿਲਾਂ ਲੋਕਾਂ ਨੇਂ ਨਸ਼ਿਆਂ ਵਿਰੁੱਧ ਸਰਕਾਰ ਦੀ ਅਸਫਲਤਾ ਨੂੰ ਵੇਖ ਕੇ ਪਿੰਡਾਂ ਪਿੰਡਾਂ ਵਿੱਚ ਆਪਣੇ ਤੌਰ ਤੇ ਨਸ਼ਾ ਤਸਕਰਾਂ ਵਿਰੁੱਧ ਇਤਿਹਾਸਕ ਲਹਿਰ ਚਲਾਈ ਹੋਈ ਹੈ ਅਤੇ ਇਨ੍ਹਾਂ ਨਸ਼ਾ ਵਿਰੋਧੀ ਕਮੇਟੀਆਂ ਦੇ ਕਈ ਮੈਂਬਰ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ’ਚ ਮਾਰੇ ਵੀ ਜਾ ਚੁੱਕੇ ਹਨ ਅਤੇ ਮੁਹਿੰਮ ਨੂੰ ਹੁਣ ਕਿਸਾਨ ਜਥੇਬੰਦੀਆਂ ਦਾ ਸਮਰਥਨ ਮਿਲ ਗਿਆ ਭਾਈ ਖਾਲਸਾ ਨੇ ਸਪਸ਼ਟ ਕੀਤਾ ਪਹਿਲਾਂ ਤਾਂ ਲੋਕ ਅਤੇ ਵਿਰੋਧੀ ਧਿਰ ਇਹ ਕਹਿੰਦਿਆਂ ਸਨ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਨਾਲ ਰਲੀ ਹੋਈ ਹੈ ਅਤੇ ਹੁਣ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੁਲਿਸ ਦੀ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਢਿੱਲ ਤੇ ਪਾਈਝਾੜ ਨੇ ਵਿਰੋਧੀ ਅਤੇ ਲੋਕਾਂ ਦੇ ਦੋਸ਼ਾਂ ਤੇ ਮੋਹਰ ਲਾ ਦਿੱਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਨਸ਼ਿਆਂ ਵਿਰੁੱਧ ਲੈ ਸਖ਼ਤ ਸਟੈਂਡ ਦੀ ਹਮਾਇਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਨਸ਼ਾ ਤਸਕਰਾਂ ਦੀ ਜਾਇਦਾਦਾਂ ਸੀਲ ਕਰਨ ਵਾਲੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਪੰਜਾਬ ਵਿੱਚੋ ਨਸ਼ਿਆਂ ਵਰਗੇ ਕੋਹੜ ਤੋਂ ਖ਼ਤਮ ਕਰਕੇ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਅਤੇ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।


