ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਅਗਨੀਵੀਰ ਅਮ੍ਰਿਤਪਾਲ ਸਿੰਘ ਦੀ ਸ਼ਹਾਦਤ ਤੇ ਪਰਿਵਾਰ ਨਾਲ ਗਹਿਰਾ ਦੁਖ ਸਾਂਝਾ ਕਰਦਿਆਂ ਫ਼ੌਜ ਵਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਨਾਂ ਕਰਨ ਦੀ ਸਖਤ ਨਿੰਦਾ ਕੀਤੀ ਹੈ।
ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਆਪਣੇ ਸਾਥੀਆਂ ਨਾਲ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਫੌਜ ਵਲੋਂ ਅਗਨੀਵੀਰ ਦੀ ਮੌਤ ਸਬੰਧੀ ਨਿਭਾਏ ਰੋਲ ਨੇ ਸਾਬਤ ਕਰ ਦਿੱਤਾ ਹੈ ਕਿ ਅਗਨੀਵੀਰਾ ਨੂੰ ਫੌਜ ਅਤੇ ਸਰਕਾਰ ਫੌਜ ਦਾ ਹਿੱਸਾ ਹੀ ਨਹੀਂ ਮੰਨਦੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਅਗਨੀਵੀਰਾ ਨੂੰ ਕੇਵਲ ਮਰਨ ਲਈ ਹੀ ਭਰਤੀ ਕੀਤਾ ਗਿਆ ਹੈ ਉਨ੍ਹਾਂ ਦੇ ਪਰਿਵਾਰ ਨੂੰ ਫ਼ੌਜੀ ਲਾਭ ਦੇਣ ਦਾ ਵੀ ਕੋਈ ਏਲਾਨ ਨਹੀਂ ਕੀਤਾ ਗਿਆ ਅਤੇ ਨਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਫ਼ੌਜੀ ਦੀ ਸ਼ਹਾਦਤ ਮੌਕੇ ਇਕ ਕਰੋੜ ਰਾਸ਼ੀ ਭੇਟ ਕਰਨ ਦਾ ਹਵਾਲਾ ਦਿੱਤਾ ਹੈ। ਬੱਖਤਪੁਰਾ ਨੇ ਕਿਹਾ ਕਿ ਅਗਨੀਵੀਰਾ ਦੀ ਭਰਤੀ ਸਮੇਂ ਹੀ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਇਹ ਸੰਕੇ ਪ੍ਰਗਟ ਕੀਤੇ ਗਏ ਸਨ। ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਅਗਨੀਵੀਰ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸ਼ਹੀਦ ਫ਼ੌਜੀ ਵਾਲੇ ਸਾਰੇ ਲਾਭ ਦਿੱਤੇ ਜਾਣ, ਜੇਕਰ ਸਰਕਾਰ ਨੇ ਇਹ ਸਹੂਲਤਾਂ ਅਦਾ ਨਾਂ ਕੀਤੀਆਂ ਤਾਂ ਭਰਤੀ ਹੋਏ ਅਤੇ ਭਰਤੀ ਹੋਣ ਵਾਲੇ ਅਗਨੀਵੀਰ ਨੌਜਵਾਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਘੋਰ ਨਿਰਾਸ਼ਾ ਪੈਦਾ ਹੋਵੇਗੀ। ਇਸ ਸਮੇਂ ਸੁਖਦੇਵ ਸਿੰਘ ਭਾਗੋਕਾਵਾਂ, ਅਸ਼ਵਨੀ ਕੁਮਾਰ ਲੱਖਣਕਲਾਂ, ਲਖਵਿੰਦਰ ਸਿੰਘ ਰੋਸ਼ਾ, ਬਲਦੇਵ ਸਿੰਘ ਝੰਗੀ ਅਤੇ ਕੁਲਦੀਪ ਰਾਜੂ ਹਾਜ਼ਰ ਸਨ


