ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਾਬੂ

ਗੁਰਦਾਸਪੁਰ

ਗੁਰਦਾਸਪੁਰ, 17 ਜੁਲਾਈ (ਸਰਬਜੀਤ)- ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ ਇੱਕ ਦੋਸ਼ੀ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਗਿ੍ਰਫਤਾਰ ਕਰ ਲਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਨੇ ਦੱਸਿਆ ਕਿ ਉਸਦੀ ਪਹਿਚਾਣ ਦੋਸ਼ੀ ਪਵਨ ਕੁਮਾਰ ਪੁੱਤਰ ਕਰਮ ਚੰਦ ਵਾਸੀ ਬਨਖਾੜੀ ਮੋੜ (ਬਨੀਖੇਤ) ਜਿਲਾ ਚੰਬਾ ਸਟੇਟ ਹਿਮਾਚਲ ਪ੍ਰਦੇਸ਼ ਨਾਲ ਹੋ ਗਈ ਸੀ। ਸਾਲ 2020 ਵਿੱਚ ਦੋਸ਼ੀ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦੀ ਖਾਤਰ ਸਬੰਧ ਬਣਾਉਣ ਲਈ ਕਹਿਣ ਲੱਗਾ। ਜਿਸਦੇ ਝਾਂਸੇ ਵਿੱਚ ਆ ਕੇ ਦੋਸ਼ੀ ਨੇ ਉਸ ਨਾਲ ਵੱਖ-ਵੱਖ ਥਾਵਾਂ ’ਤੇ ਲਿਜਾ ਕੇ ਉਸਦੀ ਮਰਜੀ ਤੋਂ ਬਿਨਾ ਬਲਾਤਕਾਰ ਕੀਤਾ ਗਿਆ। ਪਰ ਉਸ ਨੂੰ ਨੌਕਰੀ ’ਤੇ ਨਹੀਂ ਲਵਾਇਆ।
ਇੰਸਪੈਕਟਰ ਪੁਸ਼ਪਾ ਦੇਵੀ ਨੇ ਦੱਸਿਆ ਕਿ ਡੀ.ਐਸ.ਪੀ ਵੱਲੋਂ ਕੀਤੀ ਗਈ ਮਾਮਲੇ ਦੀ ਜਾਂਚ ਪੜਤਾਲ ਤੋਂ ਬਾਅਦ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਕਾਬੂ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *