ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਸ਼ਿਆਰਪੁਰ ਦੀਆਂ ਟਾਂਡਾ ਅਤੇ ਮੁਕੇਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਵਚਨਬੱਧ ਹੈ।
ਉਨ੍ਗਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।