ਗੁਰਦਾਸਪੁਰ 15 ਅਕਤੂਬਰ ( ਸਰਬਜੀਤ ਸਿੰਘ)
ਸੀਨੀਅਰ ਸਿਟੀਜਨ ਫੋਰਮ ਰਜਿ: ਬਟਾਲਾ ਦੇ ਵਫ਼ਦ ਵੱਲੋਂ ਪ੍ਰਧਾਨ ਲਛਮਣ ਸਿੰਘ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ. ਬਟਾਲਾ ਸ਼ਾਇਰੀ ਭੰਡਾਰੀ ਨਾਲ ਮਿਲ ਕੇ ਸ਼ਹਿਰ ਬਟਾਲਾ ਵਿੱਚਲ਼ੀਆ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੋਰਮ ਵੱਲੋਂ ਸਮੇਂ ਸਮੇਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਿਲ ਕੇ ਸਮਾਜ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾ ਕੇ ਉਨ੍ਹਾਂ ਦੇ ਹੱਲ ਬਾਰੇ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਐਸ.ਡੀ.ਐਮ. ਬਟਾਲਾ ਸ਼ਾਇਰੀ ਭੰਡਾਰੀ ਨਾਲ ਮੁਲਾਕਾਤ ਕਰਕੇ ਸਰਕਾਰੀ ਦਫ਼ਤਰਾਂ ਵਿੱਚ ਜਨਤਾ ਨੂੰ ਪੇਸ਼ੀ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਜਮੀਨ ਦੀ ਫਰਦ ਲੈਣ ਲਈ ਜਨਤਾ ਨੂੰ ਗੁਝਲਦਾਰ ਪੜਾਅ ਵਿੱਚੋਂ ਨਿਕਲਣਾ ਪੈਂਦਾ ਹੈ। ਜਿਸ ਨੂੰ ਸੁਖਾਲਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਸਾਫ਼ ਸਫ਼ਾਈ ਲਈ ਉਪਰਾਲੇ ਕਰਨ ਦੀ ਲੋੜ ਹੈ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਨੇ ਜਲਦ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਮੈਨੇਜਰ ਗੁਰਦਰਸ਼ਨ ਸਿੰਘ ਧਾਮੀ , ਪ੍ਰਿੰਸੀਪਲ ਨਾਨਕ ਸਿੰਘ , ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਕੁਲਵੰਤ ਸਿੰਘ ਬੇਦੀ ਏ.ਜੀ.ਐਮ., ਕੁਲਵੰਤ ਸਿੰਘ ਸਟੇਟ ਐਵਾਰਡੀ, ਡਾ. ਸਤਪਾਲ ਸਿੰਘ, ਪ੍ਰਿੰਸੀਪਲ ਪ੍ਰਿਤਪਾਲ ਸਿੰਘ,ਗੁਰਪ੍ਰੀਤ ਸਿੰਘ ਪਰਮਾਰ, ਇੰਸਪੈਕਟਰ ਸਵਰਨ ਸਿੰਘ ਸਰੂਪਵਾਲੀ, ਗੁਰਨਾਮ ਸਿੰਘ ਗੋਲਡ ਮੈਡਲਿਸਟ, ਸੀਨੀ: ਮੈਨੇਜਰ ਕਸ਼ਮੀਰ ਸਿੰਘ ਛੀਨਾ, ਸੁਲੱਖਣ ਸਿੰਘ ਜੇ.ਈ. ਆਦਿ ਹਾਜ਼ਰ ਸਨ।