ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 18.10.2023 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਆਧਾਰ ਕਾਰਡ ਸਰਵਿਸ, ਹਰਬਲਾਇਫ, ਅਤੇ ਪੁਖਰਾਜ ਹਰਬਲ ,ਗੁਰਦਾਸਪੁਰ ਵਲੋਂ ਬ੍ਰਾਂਚ ਮੇਨੇਜਰ, ਮਾਰਕਟਿੰਗ, ਡਾਟਾ ਐਂਟਰੀ ਆਪਰੇਟਰ, ਰਿਲੈਸ਼ਨਸ਼ੀਪ ਮੈਨੇਜਰ ਅਤੇ ਪਾਰਟ ਟਾਈਮ ਕੰਮ ਕਰਨ ਦੀ ਅਸਾਮੀ ਲਈ ਲੜਕੇ ਅਤੇ ਲੜਕੀਆ ਦੀ ਚੋਣ ਕੀਤੀ ਜਾਵੇਗੀ । ਇਹਨਾਂ ਵੱਖ-ਵੱਖ ਅਸਾਮੀਆਂ ਲਈ ਯੋਗਤਾ 10 ਵੀ, 12ਵੀ ਪਾਸ, ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-37 ਸਾਲ ਹੈ ।
ਪ੍ਰਾਰਥੀਆ ਨੂੰ ਵੱਖ-ਵੱਖ ਕੰਪਨੀਆਂ ਵਲੋਂ ਯੋਗਤਾ ਅਨੁਸਾਰ 12000 ਤੋਂ 18000 ਤੱਕ ਸੈਲਰੀ ਦਾ ਪੈਕਜ ਦਿੱਤਾ ਜਾਵੇਗਾ । ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 18.10.2023 ਨੂੰ ਦਿਨ ਬੁੱਧਵਾਰ ਵਾਲੇ ਦਿਨ ਆਪਣੇ ਅਸਲ ਦਸਤਾਵੇਜ ਦੀਆ ਕਾਪੀਆ, ਰੀਜੂਮ(ਸੀ.ਵੀ) ਅਤੇ 2 ਫੋਟੋਆ ਸਮੇਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ । ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਹੈਲਪਲਾਈਨ ਨੰ: 9478727217 ਤੇ ਸਪੰਰਕ ਕਰ ਸਕਦੇ ਹਨ।


