ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਮਾਨਯੋਗ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਦੇ ਦਫ਼ਤਰ ਦੇ ਪੱਤਰ ਨੰ: 104 ਮਿਤੀ 4-10-2023 ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣ ਹਲਕਿਆਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣ ਹਲਕਾ 109-ਗੁਰਦਾਸਪੁਰ ਵਿੱਚ ਪੈਂਦੇ ਪੇਂਡੂ ਖੇਤਰ ਵਿੱਚ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਮਿਊਂਸਪਲ ਕਮੇਟੀ ਜਾਂ ਲੋਕਲ ਅਥਾਰਟੀਜ਼ ਦੇ ਲਗਾਏ ਗਏ ਕਮਰਚਾਰੀਆਂ ਨੂੰ ਮਿਤੀ 21 ਅਕਤੂਬਰ, 2023 ਤੋਂ 15 ਨਵੰਬਰ, 2023 ਤੱਕ ਉਹ ਬਿਨੈਕਾਰ ਜੋ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ 3 ਤਹਿਤ ਫ਼ਾਰਮ ਨੰ: 1 ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਫ਼ਾਰਮ ਜ਼ਮਾਂ ਕਰਵਾ ਸਕਦੇ ਹਨ।


