ਪਰਿਵਾਰ ਨੂੰ ਸਨਮਾਨ ਰਾਸ਼ੀ ਦਾ ਇੱਕ ਕਰੋੜ ਰੁਪਏ ਚੈੱਕ ਵੀ ਭੇਟ ਕੀਤਾ
ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚੇ। ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਨੂੰ ਸ਼ਹੀਦ ਮੰਨਦੀ ਹੈ ਤੇ ਸ਼ਹੀਦ ਦੇ ਪਰਿਵਾਰ ਨੂੰ ਅੱਜ ਉਨ੍ਹਾਂ ਵੱਲੋਂ ਸਨਮਾਨ ਰਾਸ਼ੀ ਦਾ ਇੱਕ ਕਰੋੜ ਰੁਪਏ ਚੈੱਕ ਵੀ ਭੇਟ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਉਨ੍ਹਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਸਨਮਾਨ ਰਾਸ਼ੀ ਵਜੋਂ ਚੈੱਕ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਉਣ ਬੁੱਤ ਲਗਾਉਣਾ ਤੇ ਪਰਿਵਾਰ ਨੂੰ ਇੱਕ ਯੋਗ ਨੌਕਰੀ ਵੀ ਦਿੱਤੀ ਜਾਵੇਗੀ।
ਇੱਥੇ ਵਰਣਯੋਗ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਪਾਰਟੀ ਅੰਮ੍ਰਿਤਪਾਲ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦੀ ਹੈ। ਜਦੋਂ ਕਿ ਭਾਜਪਾ ਦਾ ਇਹ ਤਰਕ ਹੈ ਕਿ ਅੰਮ੍ਰਿਤਪਾਲ ਨੇ ਖੁਦਕੁਸ਼ੀ ਕੀਤੀ ਹੈ, ਉਸ ਨੂੰ ਸ਼ਹੀਦ ਦਾ ਦਰਜਾ ਫੌਜ ਇਸ ਕਰਕੇ ਨਹੀਂ ਦੇ ਰਹੀ। ਜਦੋਂ ਕਿ ਅਜੇ ਜਾਂਚ ਪੈਡਿੰਗ ਹੈ। ਅਜਿਹਾ ਬਿਆਨ ਦੁੱਖ ਦੀ ਘੜੀ ਵਿੱਚ ਪੂਰੇ ਦੇਸ਼ ਲਈ ਸ਼ਰਮਨਾਕ ਕਰਦਾ ਹੈ ਕਿ ਇਕ ਸ਼ਹੀਦ ਨੂੰ ਭਾਜਪਾ ਅਗਨੀਵੀਰ ਦੀ ਭਰਤੀ ਰਾਹੀਂ ਕੀਤੇ ਗਏ ਯੋਜਨਾ ਤਹਿਤ ਸ਼ਹੀਦ ਨਾ ਮੰਨਣਾ ਮੰਦਭਾਗਾ ਹੈ।