ਗੁਰਦਾਸਪੁਰ, 18 ਅਕਤੂੂਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਕਪੂਰਥਲਾ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕੱਤਕ ਦੀ ਸੰਗਰਾਦ ਮੌਕੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਅਤੇ ਲੋੜੀਂਦੇ ਉਪਰਾਲੇ ਕੀਤੇ ਗਏ, ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂਸਰ ਸੈਫਲਾ ਬਾਦ ਦੇ ਹਜ਼ੂਰੀ ਰਾਗੀ ਜਥਾ ਨੇ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਇਆ ,ਭਾਈ ਜੱਸਾ ਸਿੰਘ ਸੰਗੋਵਾਲ ਦੇ ਕਵੀਸ਼ਰੀ ਜਥੇ ਕਵੀਸ਼ਰੀ ਨਾਲ ਹਾਜ਼ਰੀ ਲਵਾਈ ਤੇ ਭਾਈ ਮੱਖਣ ਸਿੰਘ ਪੁਰੇਵਾਲ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਨਿਹਾਲ ਕਰਨ ਤੋਂ ਉਪਰੰਤ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਜੀ ਨੇ ਪਾਵਨ ਪਵਿੱਤਰ ਹੁਕਮਨਾਮੇ ਅਤੇ ਕੱਤਕ ਮਹੀਨੇ ਦੀ ਕਥਾ ਵਿਚਾਰ ਕਰਦਿਆਂ ਆਈਆਂ ਅਤੇ ਸ਼ਰਧਾ ਭਾਵਨਾਵਾਂ ਨਾਲ ਗੁਰੂ ਘਰ ਦੀ ਸੇਵਾ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ, ਅਤੇ ਚੱਲ ਰਹੀਆਂ ਗੁਰੂ ਘਰ ਦੀਆ ਕਾਰ ਸੇਵਾਵਾਂ ਵਿਚ ਸੰਗਤਾਂ ਨੂੰ ਤਨੋਂ ਮਨੋਂ ਤੇ ਧਨੋ ਵੱਧ ਤੋਂ ਵੱਧ ਸੇਵਾ ਕਰਕੇ ਆਪਣਾ ਤੇ ਆਪਣੇ ਪ੍ਰਵਾਰ ਦਾ ਸੰਸਾਰਕ ਜੀਵਨ ਸਫਲ ਬਣਾਉਣ ਦੀ ਅਪੀਲ ਕੀਤੀ, ਸਮੂਹ ਧਾਰਮਿਕ ਬੁਲਾਰਿਆਂ ਦਾ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਬਿਆਨ’ਚ ਦੱਸਿਆ ਸਮਾਗਮ ਦੇ ਸਬੰਧ ਵਿੱਚ ਅੰਮ੍ਰਿਤ ਵੇਲੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ,ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਹਰ ਮਹੀਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਵਿਖੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦਾ ਵੱਡਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲਾਂ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਧਾਰਮਿਕ ਉਪਰਾਲੇ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਕਰਦੀ ਹੈ ਉਥੇ ਹੋਰ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕਰਦੀ ਹੈ ਕਿ ਸਮੇਂ ਦੇ ਭਇਆਨਕ ਦੌਰ ਨੂੰ ਮੁੱਖ ਰੱਖਦਿਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ,ਤਾਂ ਕਿ ਪੱਛਮੀ ਮੁਲਕਾਂ ਦੇ ਪਿੱਛੇ ਲੱਗ ਕੇ ਸਿੱਖੀ ਤੋਂ ਦੂਰ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਵਾਲੇ ਜੀਵਨ ਤੋਂ ਮੁਕਤ ਕਰਵਾ ਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾ ਸਕੇ, ਸਮੂਹ ਸੰਗਤਾਂ ਨੂੰ ਗੁਰਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਾਇਆ ਗਿਆ ਅਤੇ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਕਿ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ।


