ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਦੇ ਬੁਰੇ ਹਾਲ ਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਸਬੰਧੀ ਆਪਣੀ ਹੀ ਸਰਕਾਰ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਜਾਣੂ ਕਰਵਾਉਣਾ ਵਧੀਆ ਗੱਲ – ਭਾਈ ਵਿਰਸਾ ਸਿੰਘ ਖਾਲਸਾ

ਦੋਆਬਾ

ਕਪੂਰਥਲਾ, ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਏਦੇ ਵਿਚ ਦੋ ਰਾਵਾਂ ਨਹੀਂ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਦੇ ਬਾਵਜੂਦ ਹਰ ਪਿੰਡ ਵਿੱਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਨੌਜਵਾਨ ਨਿਤ ਰੋਜ਼ ਨਸ਼ਿਆਂ ਦੇ ਟੀਕੇ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ ਅਤੇ ਅਮਨ ਕਾਨੂੰਨ ਦੀ ਵਿਵਸਥਾ ਇਨੀਂ ਵਿਗੜ ਚੁੱਕੀ ਹੈ ਕਿ ਦਿਨ ਦਿਹਾੜੇ ਲੁੱਟਾਂ ਖੋਹਾਂ, ਚੋਰੀਆਂ ਡਿਕੈਤੀਆ ਤੇ ਕਤਲਾਂ ਦੀ ਵਾਰਦਾਤਾਂ ਵਿਚ ਵਾਧਾ ਹੋਇਆ ਹੈ ਅਤੇ ਇਸੇ ਹੀ ਕਰਕੇ ਸਰਕਾਰ ਦੇ ਆਪਣੇ ਹੀ ਰਾਜਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਵੱਲੋਂ ਨਸ਼ਿਆਂ ਅਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਸਬੰਧੀ ਪੰਜਾਬ ਦੇ ਡੀਜੀਪੀ ਨੂੰ ਲਿਖੇ ਚਿੱਠੀ ਪੱਤਰ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਉਹਨਾਂ ਨੇ ਪੰਜਾਬ ‘ਚ ਨਸ਼ਿਆਂ ਦੇ ਬੁਰੇ ਹਾਲ ਅਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਸਬੰਧੀ ਸਰਕਾਰ ਵਿਚ ਹੁੰਦਿਆਂ ਹੋਇਆਂ ਸੱਚ ਬੋਲਣ ਦੀ ਜੁਆਰਤ ਕੀਤਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਸ਼ਿਆਂ ਦੇ ਬੁਰੇ ਹਾਲ ਅਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀਜੀਪੀ ਨੂੰ ਲਿਖੀਂ ਚਿਠੀ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸੰਤ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਮਾਦੋ ਵਿਚ ਪਿੱਡ ਵਾਸੀਆਂ ਨੇ ਇੱਕੇ ਦਿਨ ਵਿਚ 70 ਨਸ਼ਾ ਲੈਣ ਦੇਣ ਵਾਲਿਆਂ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ, ਉਹਨਾਂ ਨੇ ਇਸ ਸਬੰਧੀ ਜ਼ਿਲੇ ਦੇ ਐਸ ਐਸ ਪੀ ਨੂੰ ਈਮੇਲ ਰਾਹੀਂ ਸੂਚਿਤ ਕੀਤਾ ਪਰ ਦਫ਼ਤਰ ਵਿਚੋਂ ਈਮੇਲ ਗੁੰਮ ਹੋ ਗਈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੰਤ ਸੀਚੇਵਾਲ ਵੱਲੋਂ ਲੈ ਸਟੈਂਡ ਦੀ ਹਮਾਇਤ ਕਰਦੀ ਹੈ ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਬਹਾਲ ਕੀਤਾ ਜਾਵੇ ਅਤੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਦੇ ਨਾਲ ਨਾਲ ਸੂਬੇ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾਵੇ ।

Leave a Reply

Your email address will not be published. Required fields are marked *