ਪੇਪਰ ਲੀਕ ਮਾਮਲੇ ਤੇ ਪੰਜਾਬ ਦੀ ਸਿਆਸਤ ਗੰਭੀਰ,ਬਲਬੀਰ ਸਿੰਘ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਫਰੀਦਕੋਟ ਬਾਬਾ ਫਰੀਦ ਯੂਨੀਵਰਸਿਟੀ ਬਾਹਰ ਲੱਗੇ ਪੱਕੇ ਧਰਨੇ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕੀਤੀ ਹਮਾਇਤ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਫਰੀਦਕੋਟ, ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਦਿੱਲੀ ਦੇ ਜੰਤਰ ਮੰਤਰ ਤੇ ਪੇਪਰ ਲੀਕ ਮਾਮਲੇ ਨੂੰ ਲੈਕੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਲਈ ਲੱਗਾ ਧਰਨਾ ਉਸ ਵੇਲੇ ਖਤਮ ਕਰ ਦਿੱਤਾ ਕੀਤਾ ਗਿਆ ਜਦੋਂ ਧਰਮਿੰਦਰ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸਬੰਧੀ ਸ਼ਖਸ ਸਟੈਂਡ ਲਿਆ ਹੈ ਅਤੇ ਹੁਣ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਪੇਪਰ ਲੀਕ ਮਾਮਲੇ ਵਿੱਚ ਬਲਬੀਰ ਸਿੰਘ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਲੱਗੇ ਪੱਕੇ ਧਰਨੇ ਦੇ ਧਰਨਾਕਾਰੀਆਂ ਦੀ ਮੰਗ ਤੇ ਬਲਬੀਰ ਸਿੰਘ ਮੰਤਰੀ ਤੋਂ ਅਸਤੀਫਾ ਲੈਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ,ਕਿਉਂਕਿ ਇਸ ਸਬੰਧੀ ਹੁਣ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਬਾਹਰ ਪੱਕਾ ਧਰਨਾ ਲੱਗ ਚੁੱਕਾ ਹੈ, ਭਾਈ ਖਾਲਸਾ ਨੇ ਕਿਹਾ ਇਸ ਲੱਗੇ ਧਰਨੇ ਦੀ ਸਰਕਾਰ ਵਿਰੋਧੀ ਪਾਰਟੀਆਂ ਨੇ ਪੂਰਨ ਹਮਾਇਤ ਦਾ ਐਲਾਨ ਕਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਧਰਨਾ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਵੇਗਾ ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਜਿਵੇਂ ਕੇਂਦਰ ਸਰਕਾਰ ਨੇ ਧਰਨਾਕਾਰੀਆਂ ਦੀ ਮੰਗ ਨੂੰ ਲੈਕੇ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਲੈ ਲਿਆ ਉਸੇ ਤਰਜ਼ ਪੰਜਾਬ ਦੀ ਆਪ ਸਰਕਾਰ ਵੀ ਫਰੀਦਕੋਟ ਵਿਖੇ ਲੱਗੇ ਪੱਕੇ ਧਰਨੇ ਦੇ ਧਰਨਾਕਾਰੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਬਲਬੀਰ ਸਿੰਘ ਮੰਤਰੀ ਦਾ ਅਸਤੀਫ਼ਾ ਜਲਦੀ ਪ੍ਰਵਾਨ ਕਰਨ ਕਿਉਂਕਿ ਪੇਪਰ ਲੀਕ ਮਾਮਲਾ ਬਹੁਤ ਹੀ ਗੰਭੀਰ ਤੇ ਵਿਦਿਆਰਥੀ ਭਵਿੱਖ ਨਾਲ ਜੁੜਿਆ ਹੋਇਆ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੇਪਰ ਲੀਕ ਮਾਮਲੇ ਨੂੰ ਲੈਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਲੱਗੇ ਧਰਨੇ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੇਪਰ ਲੀਕ ਮਾਮਲੇ ਤੇ ਲੱਗੇ ਧਰਨੇ ਦੇ ਧਰਨਾਕਾਰੀਆਂ ਦੀ ਮੰਗ ਤੇ ਕੇਂਦਰ ਨੇ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਲਿਆ ਤੇ ਧਰਨਾ ਖ਼ਤਮ ਕਰਵਾਇਆ ਇਸੇ ਤਰਜ਼ ਤੇ ਮੰਤਰੀ ਬਲਬੀਰ ਸਿੰਘ ਦਾ ਅਸਤੀਫ਼ਾ ਲੈਕੇ ਧਰਨਾ ਸਮਾਪਤ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ, ਭਾਈ ਰਛਪਾਲ ਸਿੰਘ ਭਾਈ ਮਨਜਿੰਦਰ ਸਿੰਘ ਕਮਾਲਕੇ ਅਤੇ ਭਾਈ ਜੱਸਾ ਸਿੰਘ ਬਿਆਸ ।।

Leave a Reply

Your email address will not be published. Required fields are marked *