ਫਰੀਦਕੋਟ, ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਜਥੇਦਾਰ ਅਕਾਲਤਖਤ ਸਾਹਿਬ ਨੇ ਮੀਰੀ ਪੀਰੀ ਖਾਲਸਾ ਮਾਰਚ ਦੀ ਫਿਰੋਦਕੋਟ ਤੋਂ ਰਵਾਨਗੀ ਮੌਕੇ ਬੋਲਦਿਆਂ ਜਿਥੇ ਸਰਕਾਰ ਵੱਲੋਂ ਬਣਾਏ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਦੇ ਬਣਾਈ ਸਖ਼ਤ ਕਾਨੂੰਨ ਨੂੰ ਮੁੱਢੋਂ ਹੀ ਰੱਦ ਕਰਦਿਆਂ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਸਖ਼ਤ ਕਾਨੂੰਨ ਤੇ ਉਠਾਏ ਇਤਰਾਜ਼ਾਂ ਨੂੰ ਦੂਰ ਨਹੀਂ ਕੀਤਾ ਜਾਂਦਾ, ਉਨੀਂ ਦੇਰ ਤੱਕ ਇਸ ਬਣਾਏ ਸਖ਼ਤ ਕਾਲ਼ੇ ਕਾਨੂੰਨ ਨੂੰ ਰੱੱਦ ਕੀਤਾ ਜਾਵੇ,ਇਹ ਤਾਂ ਸਮੇਂ ਦੀ ਕੁੱਖ ਹੀ ਤਹਿ ਕਰੇਗੀ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਹੇ ਅਨੁਸਾਰ ਇਸ ਕਾਨੂੰਨ ਵਿੱਚ ਸੋਧਾਂ ਕਰਦੀ ਹੈ ਜਾਂ ਫਿਰ ਚੋਣਾਂ ਤੱਕ ਇਹ ਮਾਮਲਾ ਲਮਕਿਆ ਰਹਿੰਦਾ ਹੈ, ਇਥੇ ਹੀ ਬਸ ਨਹੀਂ ? ਜਥੇਦਾਰ ਸਾਹਿਬ ਨੇ ਇਹ ਵੀ ਸਰਕਾਰ ਨੂੰ ਕਿਹਾ ਕਿ ਇਸ ਸਬੰਧੀ ਬਣਾਈ ਕਮੇਟੀ ਨਾਲ ਰਾਬਤਾ ਕਾਇਮ ਰੱਖਿਆ ਜਾਵੇ ਕਿਉਂਕਿ ਗੱਲਬਾਤ ਰਾਹੀਂ ਹੀ ਹੱਲ ਲੱਭਿਆ ਜਾ ਸਕਦਾ ਹੈ ਭਾਵੇਂ ਕਿ ਸਰਕਾਰ ਦੇ ਬਣਾਏ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ਚ ਕੋਈ ਕਮੀਂ ਵੀ ਹੋਵ ਤੇ ਉਹ ਦੂਰ ਵੀ ਕੀਤੀ ਜਾ ਸਕਦੀ,ਪਰ ਕੌਂਮ ਦੀ ਤ੍ਰਾਸਦੀ ਕਿ ਜਥੇਦਾਰ ਸਾਹਿਬ ‘ਬਾਦਲਾਂ ਦੀ ਸਿਆਸੀ ਬੋਲੀ ਬੋਲ ਕੇ ਕੌਮ ਨੂੰ ਸਖ਼ਤ ਕਾਨੂੰਨ ਗੁੰਮਰਾਹ ਕਰਨ ‘ਚ ਲੱਗੇ ਹੋਏ ਨੇ ਜੋ ਕੇ ਬਹੁਤ ਹੀ ਨਿੰਦਣਯੋਗ ਵਰਤਾਰਾ ਕਿਹਾ ਜਾ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਬਣਾਏ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਤੇ ਪੂਰਨ ਵਿਸ਼ਵਾਸ ਰੱਖਦੀ ਹੈ ਉਥੇ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਬਾਦਲਾ ਦੀ ਸਿਆਸੀ ਬੋਲੀ ਰਾਹੀਂ ਬਣੇ ਸਖਤ ਕਾਨੂੰਨ ਨੂੰ ਚੁਣੋਤੀ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਵਰਤਾਰੇ ਦੀ ਨਿੰਦਿਆ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੋਕਾਂ ਦੀ ਮੰਗ ਤੇ ਸਰਕਾਰ ਵੱਲੋਂ ਬਣਾਏ ਸਖ਼ਤ ਕਾਨੂੰਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਸਿਰਫ ਬਾਦਲਕਿਆਂ ਦੀ ਸਿਆਸੀ ਜਮਾਤ ਬਣ ਗਈ ਹੈ ! ਅੱਗੇ ਝੁਕ ਕੇ ਰੱਦ ਨਾਂ ਕਰੇ ਕਿਉਂਕਿ ਇਹ ਮਾਮਲਾ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੇ ਬੇਅਦਬੀ ਮਾਮਲੇ ਨਾਲ ਜੁੜਿਆ ਹੋਇਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਤਰਾਜ਼ਾਂ ਨੂੰ ਦੂਰ ਕਰਕੇ ਸੋਧ ਕੀਤੇ ਕਾਨੂੰਨੀ ਖਰੜੇ ਨੂੰ ਰੱਦ ਕਰਨ ਵਾਲੇ ਜਥੇਦਾਰ ਦੇ ਫੈਸਲੇ ਦੀ ਨਿੰਦਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਨ੍ਹਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਦਲਾਂ ਦੀ ਚਾਪਲੂਸੀ ਸਿਆਸਤ ਕਰਕੇ ਸਤਿਕਾਰ ਐਕਟ ਵਿਰੁੱਧ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਬਣਾਏ ਸਖ਼ਤ ਕਾਨੂੰਨ ਦਾ ਸਵਾਗਤ ਕਰਦੀ ਹੈ ਅਤੇ ਇਹ ਬਣਿਆ ਸਖਤ ਕਾਨੂੰਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਪੂਰੀ ਤਰ੍ਹਾਂ ਪ੍ਰਵਾਨ ਹੈ ਇਸ ਕਰਕੇ ਬਾਦਲਾਂ ਦੀ ਸਿਆਸਤ ਨੂੰ ਚਮਕਾਉਣ ਲਈ ਜਥੇਦਾਰ ਅਕਾਲਤਖਤ ਸਾਹਿਬ ਬਣੇ ਸਖ਼ਤ ਕਾਨੂੰਨ ਤੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ ਕਿਉਂਕਿ ਇਹ ਮਾਮਲਾ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਬੇਅਦਬੀਆਂ ਨਾਲ ਜੁੜਿਆ ਹੋਇਆ ਹੈ ।


