ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)–ਆਪ ਸਰਕਾਰ ਨਸ਼ਿਆਂ ਨੂੰ ਦੋ ਮਹੀਨੇ’ਚ ਖਤਮ ਕਰਨ ਦੇ ਦਾਅਵੇ ਤੋਂ ਡੇਢ ਸਾਲ ਬਾਅਦ ਵੀ ਨਸ਼ਿਆਂ ਵਿਰੁੱਧ ਲੜਨ ਲਈ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਅਤੇ ਲੋਕਾਂ ਨੇ ਸਰਕਾਰ ਦੀ ਅਸਫਲਤਾ ਕਾਰਨ ਪਿੰਡਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਨੂੰ ਆਪਣੇ ਤੌਰ ਤੇ ਠੱਲ੍ਹ ਪਾਉਣ ਲਈ ਇਤਿਹਾਸਕ ਮੁਹਿੰਮ ਵਿੱਢੀ, ਜਿਸ ਮੁਹਿੰਮ ਦੌਰਾਨ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਵਲੋਂ ਜਾਨੋਂ ਮਾਰ ਵੀ ਦਿੱਤਾ ਗਿਆ ਪਰ ਇਸ ਮੁਹਿੰਮ ਦੀ ਕਾਰਵਾਈ ਅਤੇ ਅਦਾਲਤ ਦੀ ਸਰਕਾਰ ਨੂੰ ਨਸ਼ੇ ਵਿਰੁੱਧ ਕੀਤੀ ਜਾ ਰਹੀ ਢਿੱਲ ਮੱਠ ਕਾਰਨ ਪਾਈ ਝਾੜ ਦੇ ਨਾਲ ਨਾਲ ਇੱਕ ਮਹੀਨੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਦਿੱਤੀ ਹਦਾਇਤ ਤੋਂ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 35000 ਹਜ਼ਾਰ ਸਕੂਲੀ ਬੱਚਿਆਂ ਨੂੰ ਨਾਲ ਲੈਕੇ ਸਰਬਮਾਨ ਸ਼ਕਤੀ ਦੇ ਕੇਂਦਰ ਪਵਿੱਤਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਅਰਦਾਸ ਕਰਨ ਵਾਲੀ ਕਾਰਵਾਈ ਬਹੁਤ ਹੀ ਸ਼ਲਾਘਾਯੋਗ ਤੇ ਵਧੀਆ ਉਪਰਾਲਾ ਹੈ ਅਤੇ ਇਸ ਉਪਰਾਲੇ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਫੈਸਲਾ ਦੱਸਿਆ ਜਾ ਰਿਹਾ ਹੈ ਕਿਉਂਕਿ ਰੱਬ ਦੇ ਘਰ ਕੀਤੀ ਅਰਦਾਸ ਕਦੇ ਵਿਰਦੀ ਨਹੀਂ ਜਾਂਦੀ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਵੱਲੋਂ ਬੱਚਿਆਂ’ਚ ਸ਼ਾਮਲ ਹੋ ਕੇ ਹਰਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਵਾਲੀ ਨੀਤੀ ਕਾਰਵਾਈ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢਣ ਦੀ ਸ਼ੁਰੂਆਤ ਅਰਦਾਸ ਨਾਲ ਕਰਨ ਦੀ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲੀ ਕਾਰਵਾਈ ਮੰਨਦੀ ਹੋਈ ਇਸ ਦੀ ਪੂਰਨ ਹਮਾਇਤ ਕਰਦਿਆਂ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਨਸ਼ਿਆਂ ਵਿਰੁੱਧ ਪਿੰਡੋਂ ਪਿੰਡੋ ਬਣੀਆਂ ਨਸ਼ਾ ਵਿਰੋਧੀ ਕਮੇਟੀਆਂ ਨੂੰ ਪੂਰਨ ਸਹਿਯੋਗ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਹੀ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਿਆਂ ਸਕਦਾ ਹੈ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕਦਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢਣ ਦੀ 35000 ਹਜ਼ਾਰ ਸਕੂਲੀ ਬੱਚਿਆਂ ਨਾਲ ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਤੀ ਅਰਦਾਸ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ, ਹਮਾਇਤ ਅਤੇ ਮੁੱਖ ਮੰਤਰੀ ਤੋਂ ਪਿੰਡੋਂ ਪਿੰਡ ਬਣੀਆਂ ਨਸ਼ਾ ਵਿਰੋਧੀ ਕਮੇਟੀਆਂ ਦੀ ਪੂਰਨ ਤੌਰ ਤੇ ਪੁਲਿਸ ਸਮੇਤ ਹਰ ਤਰ੍ਹਾਂ ਦੀ ਸਰਕਾਰੀ ਮਦਦ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਜਦੋਂ ਤੋਂ ਅਦਾਲਤ ਨੇ ਸਰਕਾਰ ਨੂੰ ਨਸ਼ਿਆਂ ਵਿਰੁੱਧ ਲੜਨ ਦੀ ਢਿੱਲ ਮੱਠ ਕਰਕੇ ਝਾੜ ਪਾਈ ਉਦੋਂ ਤੋਂ ਸਰਕਾਰ ਨੇ ਹੁਣ ਮਨ ਬਣਾ ਲਿਆ ਹੈ ਕਿ ਨਸ਼ਿਆਂ ਵਾਲੇ ਕੋਹੜ ਨੂੰ ਖਤਮ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਾਲੇ ਵਾਹਦੇ ਨੂੰ ਪੂਰਾ ਕਰਨ ਲਈ ਸਭ ਤੋਂ ਪਹਿਲਾਂ ਰੱਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਜਾਵੇ ਭਾਈ ਖਾਲਸਾ ਨੇ ਕਿਹਾ ਬੱਚਿਆਂ ਤੋਂ ਰੱਬ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਤੋਂ ਉਪਰੰਤ ਵਿੰਢੀ ਮੁਹਿੰਮ ਹਰ ਤਰ੍ਹਾਂ ਨਾਲ ਕਾਮਯਾਬ ਰਹੇਗੀ ਕਿਉਂਕਿ ਜੋਂ ਰੱਬ ਦੇ ਘਰ ਸਭ ਤੋਂ ਵੱਡਾ ਮੰਨਦੇ ਹਨ ਉਨ੍ਹਾਂ ਦੀਆਂ ਅਰਦਾਸਾਂ ਪੂਰੀਆਂ ਹੁੰਦੀਆਂ ਹਨ ਭਾਈ ਖਾਲਸਾ ਨੇ ਕਿਹਾ ਬੱਚਿਆਂ ਤੋਂ ਰੱਬ ਦੇ ਘਰ ਪ੍ਰਣ ਕਰਵਾਉਣਾ ਕੇ ਉਹ ਜ਼ਿੰਦਗੀ’ਚ ਕਦੇ ਨਸ਼ਾ ਨਹੀਂ ਕਰਨਗੇ ਬਹੁਤ ਹੀ ਸ਼ਲਾਘਾਯੋਗ ਤੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਤੇ ਸ਼ਰਧਾ ਰੱਖਣ ਰੱਖਣ ਵਾਲਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਵਾਲੀ ਧਾਰਮਿਕ ਨੀਤੀ ਦੀ ਸ਼ਲਾਘਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਪਹਿਲਾਂ ਤੋਂ ਹੀ ਨਸ਼ੇ ਵਿਰੁੱਧ ਬਣੀਆਂ ਕਮੇਟੀਆਂ ਨੂੰ ਹਰ ਤਰ੍ਹਾਂ ਦਾ ਸੰਯੋਗ ਦਿਤਾ ਜਾਵੇ ਤਾਂ ਕਿ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ , ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨਜੀਤ ਸਿੰਘ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਅਤੇ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਆਦਿ ਆਗੂ ਹਾਜਰ ਸਨ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਤੇ ਭਾਈ ਬਲਕਾਰ ਸਿੰਘ ਦਾਰੇਵਾਲ ਗੱਲਬਾਤ ਕਰਦੇ ਹੋਏ।