ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)- ਅੱਜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ… ਲਗਭਗ 35 ਹਜ਼ਾਰ ਬੱਚਿਆਂ ਸਣੇ ਗੁਰੂ ਚਰਨਾਂ ‘ਚ ਅਰਦਾਸ ਕੀਤੀ ਪਰਮਾਤਮਾ ਬਲ਼ ਬਖ਼ਸ਼ੇ…ਪੰਜਾਬ ਦੀ ਮੁੜ ਤੋਂ ਗੁਆਚੀ ਸ਼ਾਨ ਬਹਾਲ ਕਰਨ ਦੀ ਸਮਰੱਥਾ ਬਖ਼ਸ਼ੇ…ਪੰਜਾਬ ਦੀ ਜਵਾਨੀ ਨੂੰ ਇਸ ਭੈੜੀ ਦਲਦਲ ‘ਚੋਂ ਕੱਢਣ ਲਈ ਸਭ ਨੂੰ ਹੌਂਸਲਾ ਹਿੰਮਤ ਬਖ਼ਸ਼ਣ…


