ਸਰਬੱਤ ਭਲੇ ਤੇ ਪੰਥ ਦੀ ਚੜ੍ਹਦੀ ਕਲ੍ਹਾ ਲਈ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਧਾਰਮਿਕ ਦੀਵਾਨ ਸਜਾਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸੰਤ ਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਗੁਰੂ ਸਾਹਿਬਾਨਾਂ ਦੇ ਇਤਿਹਾਸਕ ਦਿਹਾੜੇ ਮਨਾਉਣ ਦੇ ਨਾਲ ਨਾਲ ਹਰ ਐਤਵਾਰ, ਮੱਸਿਆ,ਸੰਗਰਾਂਦ ਮੌਕੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇਕ ਗੁਰਮਤਿ ਪ੍ਰਚਾਰ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਅੱਜ ਸਰਬੱਤ ਦੇ ਭਲੇ ਅਤੇ ਪੰਥ ਚੜ੍ਹਦੀ ਕਲਾ ਲਈ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ, ਕਮੇਟੀ ਵੱਲੋਂ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਹਰਜਿੰਦਰ ਦੇ ਕੀਰਤਨੀ ਜਥੇ ਦੇ ਕੀਰਤਨ ਸਰਵਣ ਕਰਵਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਭਾਈ ਜੱਸਾ ਸਿੰਘ ਸੰਗੋਵਾਲ ਦੇ ਕਵੀਸ਼ਰੀ ਜਥੇ ਭਾਈ ਸਤਨਾਮ ਸਿੰਘ ਦੇ ਜਥੇ ਸਮੇਤ ਦਰਜਨ ਦੇ ਲਗਭਗ ਧਾਰਮਿਕ ਬੁਲਾਰਿਆਂ ਵਲੋਂ ਹਾਜਰੀ ਲਵਾ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢਣ ਦੀ ਸ਼ੁਰੂਆਤ 35000 ਹਜ਼ਾਰ ਸਕੂਲੀ ਬੱਚਿਆਂ ਨਾਲ ਅਰਦਾਸ ਕਰਨ ਵਾਲੀ ਧਾਰਮਿਕ ਨੀਤੀ ਦੀ ਸ਼ਲਾਘਾ ਕੀਤੀ ਤੇ ਕਿਹਾ ਇਸ ਨਾਲ ਬੱਚਿਆਂ ਵਿੱਚ ਗੁਰੂ ਘਰ ਪ੍ਰਤੀ ਸ਼ਰਧਾ ਵਧੇਗੀ ਅਤੇ ਇਥੇ ਨਿਮਾਣੇ ਬਣਕੇ ਨਕਮਸਤਕ ਹੋਣ ਤੇ ਅਰਦਾਸ ਕਰਨ ਵਾਲਿਆਂ ਦੀਆਂ ਆਸਾਂ ਪੂਰੀਆਂ ਹੁੰਦੀਆਂ ਹਨ ਇਸ ਮੌਕੇ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ, ਭਾਈ ਸਤਨਾਮ ਸਿੰਘ ਤੋਂ ਕਮੇਟੀ ਮੈਂਬਰ ਭਾਈ ਕੇਵਲ ਸਿੰਘ,ਪ੍ਰਧਾਨ ਕਸ਼ਮੀਰਾ ਸਿੰਘ ਰਮੀਦੀ ਮਾਸਟਰ ਸੁਰਜੀਤ ਸਿੰਘ ਰਮੀਦੀ ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਸਾਂਝੇ ਤੌਰ ਤੇ ਸਮੂਹ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਗੁਰੂ ਕੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ।

Leave a Reply

Your email address will not be published. Required fields are marked *