ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 192070 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ

ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 390 ਕਰੋੜ ਰੁਪਏ

ਮੰਡੀਆਂ ਵਿੱਚੋਂ 99586 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 197382 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 192070 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 390 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਵੱਲੋਂ 99586 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 75653 ਮੀਟਰਿਕ ਟਨ, ਮਾਰਕਫੈੱਡ ਵੱਲੋਂ 53938 ਮੀਟਰਿਕ ਟਨ, ਪਨਸਪ ਵੱਲੋਂ 41556 ਮੀਟਰਿਕ ਟਨ ਅਤੇ ਵੇਅਰ ਹਾਊਸ ਵੱਲੋਂ 20923 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।

Leave a Reply

Your email address will not be published. Required fields are marked *