ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਤੋਂ ਚੱਲੀ ਆ ਰਹੀਆਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀ ਵਾਲੀਆਂ ਘਟਨਾਵਾਂ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਬੀਤੀ ਦਿਨੀਂ ਕਸਬਾ ਦੇਵੀ ਗੜ੍ਹ ਦੇ ਗੁਰਦੁਆਰਾ ਅਮੋਲ ਗੜ੍ਹ ਵਿਖੇ ਹੋਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਘਟਨਾ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਗਹਿਰੇ ਦੁੱਖ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ,ਤਾਂ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ ,ਕਿਉਂਕਿ ਹਰ ਗੁਰਬਾਣੀ ਬੇਅਦਬੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ ਦੋਸ਼ੀ ਨੂੰ ਮੰਦਬੁੱਧੀ ਦੱਸਣਾ ਇਕ ਗਿਣੀ ਮਿਥੀ ਸਿਆਸੀ ਚਾਲ ਹੈ ਅਤੇ ਇਸੇ ਦੇ ਪਿਛੇ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਦਾ ਢੂੰਗਾ ਹੱਥ ਹੋਣ ਤੋਂ ਬਿੱਲਕੁਲ ਇਨਕਾਰ ਨਹੀਂ ਕੀਤਾ ਜਾ ਸਕਦਾ ਅਤੇ ਇਸੇ ਹੀ ਕਰਕੇ ਪੰਜਾਬ ਵਿੱਚ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ’ਚ ਦਿੱਨ ਬ ਦਿਨ ਵਾਧਾ ਹੋ ਰਿਹਾ ਹੈ, ਜੋਂ ਸਿੱਖ ਕੌਮ ਵੱਡੀ ਚੁਣੌਤੀ ਤੇ ਗਹਿਰੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ, ਜਿਸ ਤੇ ਕਾਬੂ ਪਾਉਣਾ ਲੋਕਾਂ ਅਤੇ ਸਮੇਂ ਦੀ ਮੁੱਖ ਮੰਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਅਮੋਲ ਗੜ੍ਹ ਕਸਬਾ ਦੇਵੀ ਗੜ੍ਹ ਪਟਿਆਲਾ ਵਿਖੇ ਹੋਈ ਗੁਰਬਾਣੀ ਬੇਅਦਬੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਭਾਈ ਖਾਲਸਾ ਨੇ ਸਪਸ਼ਟ ਕੀਤਾ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀ ਘਟਨਾਵਾਂ ਅਕਾਲੀ ਭਾਜਪਾ ਸਰਕਾਰ ਤੋਂ ਸ਼ੁਰੂ ਹੋਈਆਂ ਤੇ ਦੋਸ਼ੀਆਂ ਨੂੰ ਫੜ ਕੇ ਸਜਾਵਾਂ ਨਾਂ ਦੇਣ ਦੀ ਜਗ੍ਹਾ ਸਰਕਾਰਾਂ ਵੱਲੋਂ ਗੰਦੀ ਸਿਆਸਤ ਕਰਨ ਦੇ ਸਿੱਟੇ ਕਰਕੇ ਹੀ ਪੰਜਾਬ’ਚ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਜ਼ੋਰ ਫੜ ਰਹੀਆਂ ਜੋਂ ਕੌਮ ਲਈ ਵੱਡੀ ਚੁਣੌਤੀ ਤੇ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਭਾਈ ਖਾਲਸਾ ਨੇ ਕਿਹਾ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀ ਨਾਨਕ ਨਾਮ ਲੇਵਾ ਸਿੱਖ ਸੰਗਤ ਵਿੱਚ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਡਾਢਾ ਰੋਸ ਪਾਇਆ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਬੇਅਦਬੀ ਦੋਸ਼ੀ ਨੂੰ ਸ਼ਰੇਆਮ ਫਾਂਸੀ ਤੇ ਲਟਕਾਇਆ ਜਾਣਾ ਚਾਹੀਦਾ ਹੈ ,ਤਾਂ ਹੀ ਅਜਿਹੀਆਂ ਨਿੱਤ ਦਿਨ ਹੋ ਰਹੀਆਂ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ ਭਾਈ ਖਾਲਸਾ ਨੇ ਕਿਹਾ ਪੁਲਿਸ ਨੇ ਸੀ ਸੀ ਟੀਵੀ ਕੈਮਰਿਆਂ ਨਾਲ ਜਾਂਚ ਕਰਕੇ ਦੋਸ਼ੀ ਨੂੰ ਪਹਿਲੀਆਂ ਘਟਨਾਵਾਂ ਵਾਂਗ ਮੰਦਬੁੱਧੀ ਦੱਸਿਆ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਸਰਕਾਰ ਤੋਂ ਮੰਗ ਕਰਦੀ ਹੈ ਇਸ ਘਟਨਾ ਦੀ ਜਾਂਚ ਉੱਚ ਪੱਧਰੀ ਕਰਵਾਕੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਵੇ, ਤਾਂ ਕਿ ਲਗਾਤਾਰ ਹੋ ਰਹੀਆਂ ਇਨ੍ਹਾਂ ਗੁਰਬਾਣੀ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾ ਸਕੇ । ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਅਜੈਬ ਸਿੰਘ ਤੇ ਭਾਈ ਮਨਜਿੰਦਰ ਸਿੰਘ ਖਾਲਸਾ ਧਰਮਕੋਟ ਭਾਈ ਬਲਕਾਰ ਸਿੰਘ ਦਾਰੇਵਾਲ ਆਦਿ ਆਗੂ ਹਾਜ਼ਰ ਸਨ ।


