ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਗੁਰਦਾਸਪੁਰ

ਬੀਤੀ ਸ਼ਾਮ ਤੱਕ 206669 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ

ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 410.84 ਕਰੋੜ ਰੁਪਏ

ਮੰਡੀਆਂ ਵਿੱਚੋਂ 105597 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ 214817 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 206669 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 410.84 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਵੱਲੋਂ 105597 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 79776 ਮੀਟਰਿਕ ਟਨ, ਮਾਰਕਫੈੱਡ ਵੱਲੋਂ 58180 ਮੀਟਰਿਕ ਟਨ, ਪਨਸਪ ਵੱਲੋਂ 45086 ਮੀਟਰਿਕ ਟਨ ਅਤੇ ਵੇਅਰ ਹਾਊਸ ਵੱਲੋਂ 23627 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਪੂਰੀ ਤਰਾਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਕਿਸੇ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।

Leave a Reply

Your email address will not be published. Required fields are marked *