ਗੁਰਦਾਸਪੁਰ, 19 ਜੁਲਾਈ (ਸਰਬਜੀਤ) ਸ੍ਰੀਮਤੀ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਆਜ਼ਾਦੀ ਸੇ ਅੰਤੋਦਿਆਂ ਤੱਕ 90 ਦਿਨਾਂ ਕੰਪੇਨ’ ਤਹਿਤ ਕੱਲ 19 ਜੁਲਾਈ ਨੂੰ ਸਵੇਰੇ 9 ਵਜੇ ਤੋਂ ਪਿੰਡ ਅਲੂਨਾ, ਬਹਿਰਾਮਪੁਰ ਰੋਡ (ਬਲਾਕ ਗੁਰਦਾਸਪੁਰ) ਵਿਖੇ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਲੱਗਣ ਵਾਲੇ ਵਿਸ਼ੇਸ ਕੈਂਪ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਂਪ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ’ ਤਹਿਤ ਲੋਕਾਂ ਨੂੰ ਪ੍ਰਧਾਨ ਮੰਤਰੀ ਸ਼੍ਰਮ ਯੋਗ ਮਾਨ ਧਨ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਕਰੈਡਿਟ ਕਾਰਡ, ਪ੍ਰਧਾਨ ਮੰਤਰੀ ਸੰਮਾਨ ਨਿਧੀ ਯੋਜਨਾ, ਸਕਿਲ ਡਿਵਲਪਮੈਂਟ ਅਤੇ ਕੋਵਿਡ ਵੈਕਸ਼ੀਨੇਸ਼ਨ ਸਮੇਤ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕੈਂਪ ਦੌਰਾਨ ਲੋਕਾਂ ਨੂੰ ਵੱਧ ਤੋ ਵੱਧ ਲਾਭ ਦੇਣ ਦੀ ਹਦਾਇਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਲੋਕਾਂ ਨੂੰ ਇਸ ਵਿਸ਼ੇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਘਰਾਂ ਤਕ ਪੁਹੰਚ ਕਰਕੇ ਵੱਖ- ਵੱਖ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਝਾਂ ਨਾ ਰਹਿ ਜਾਵੇ।
ਇਸ ਮੌਕੇ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀਮਤੀ ਸੁਮਨਦੀਪ ਕੋਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਬਲਜੀਤ ਸਿੰਘ ਬੀਡੀਪੀਓ ਗੁਰਦਾਸਪੁਰ, ਡਾ.ਭਾਰਤ ਭੂਸ਼ਣ ਸਹਾਇਕ ਸਿਵਲ ਸਰਜਨ, ਅਮਰਪਾਲ ਸਿੰਘ, ਕੁਆਰਡੀਨੇਟਰ ਸੈਲਫ ਹੈਲਪ ਗਰੁੱਪ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।