ਪਠਾਨਕੋਟ, ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਠਾਨਕੋਟ ਦੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜਰੀ ਭਰੀ ਅਤੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਮੌਜੂਦ ਐਮ.ਸੀ ਅਮਿਤ ਮਹਾਜਨ ਅਤੇ ਪਲਵੀ ਮਹਾਜਨ ਉਨ੍ਹਾਂ ਦੇ ਪਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਹਲਕਾ ਭੋਆ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਪ੍ਰਤੀ ਵਧੀਆ ਸੋਚ ਅਤੇ ਦਿੱਤੀਆਂ ਗਈਆਂ ਗਾਰੰਟੀਆੰ ਨੂੰ ਪੂਰਾ ਕਰਕੇ ਇਹ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਪਹਿਲਾਂ ਹੀ ਰਵਾਇਤੀ ਪਾਰਟੀਆੰ ਨਾਲ ਚੱਲਦੇ ਸਨ ਅਤੇ ਹੁਣ ਇਨ੍ਹਾਂ ਪ੍ਰਣ ਕੀਤਾ ਹੈ ਕਿ ਆਮ ਆਦਮੀ ਪਾਰਟੀ ਲਈ ਦਿਨ੍ਹ ਰਾਤ ਕੰਮ ਕਰਨਗੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਦਿਸ਼ਾ ਵੱਖਰੀ ਨਜਰ ਆਵੇ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇਂ।
