ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦਾ ਗ੍ਰਾਫ ਵੱਧਦਾ ਵੇਖ ਕੇ ਰਵਾਇਤੀ ਪਾਰਟੀਆਂ ਵਿੱਚ ਚਿੱਚੜਾਪਨ ਵਧਿਆ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)-ਗੁਰਦਾਸਪੁਰ ਵਿਧਾਨ ਸਭਾ ਹਲਕੇ ਅੰਦਰ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਯਤਨਸ਼ੀਲ ਹਲਕਾ ਇੰਚਾਰਜ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਹਲਕੇ ਦੇ ਪਿੰਡ ਤੁੰਗ ਵਿਚ ਵੀ ਵੱਡਾ ਸਮਰਥਨ ਮਿਲਿਆ ਹੈ ਜਿਸ ਤਹਿਤ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਜਸਪਾਲ ਸਿੰਘ ਦੋ ਪੰਚਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।
ਇਸ ਤਹਿਤ ਪਿੰਡ ਵਿਚ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਪਹੁੰਚੇ ਜਿਨਾਂ ਨੇ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਉਨਾਂ ਦੇ ਸਮਰਥਕਾਂ ਤੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਕੇ ਉਨਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਜਸਪਾਲ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਤੇ ਕਰਨੀ ਵਿਚ ਕੋਈ ਫਰਕ ਨਹੀਂ ਹੈ। ਇਸ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨਾਂ ਨੂੰ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ ਤੇ ਅਤੇ ਚੇਅਰਮੈਨ ਰਮਨ ਬਹਿਲ ਨੇ ਹਲਕੇ ਅੰਦਰ ਸਿਆਸੀ ਬਦਲਾਖੋਰੀ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਕੇ ਹਲਕੇ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਕੇਂਦ੍ਰਿਤ ਕੀਤਾ ਹੈ ਅਤੇ 18 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਹਨ। ਇਸ ਕਾਰਨ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਉਨਾਂ ਨੇ ਹਮੇਸ਼ਾਂ ਲੋਕਾਂ ਦੀ ਸੇਵਾ ਵਿਚ ਵਿਸ਼ਵਾਸ਼ ਰੱਖਿਆ ਹੈ ਅਤੇ ਹੁਣ ਖੁਸ਼ਕਿਸਮਤੀ ਹੈ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਅਤੇ ਇਸ ਸਰਕਾਰ ਨੇ ਪੁਰਾਣੀਆਂ ਰਵਾਇਤਾਂ ਖਤਮ ਕਰਕੇ ਭ੍ਰਿਸ਼ਟਾਚਾਰ, ਬੇਰੁਜਗਾਰੀ ਤੇ ਨਸ਼ਾਖੋਰੀ ਨੂੰ ਕਾਬੂ ਕੀਤਾ ਹੈ। ਬਹਿਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਸਰਕਾਰ ਹੋਰ ਵੀ ਇਤਿਹਾਸਿਕ ਫੈਸਲੇ ਲਵੇਗੀ। ਇਸ ਮੌਕੇ ਅਮਰਜੀਤ ਸਿੰਘ, ਗੁਰਜੀਤ ਸਿੰਘ, ਮੱਸਾ ਸਿੰਘ, ਨਿਰਮਲ ਸਿੰਘ, ਗਗਨਦੀਪ ਸਿੰਘ, ਹਰਿੰਦਰ ਸਿੰਘ, ਨਿਰਮਲ ਮਸੀਹ, ਤਰਲੋਕ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ ਆਦਿ ਨੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਸਬੰਧੀ ਉਕਤ ਆਗੂਆਂ ਨੇ ਜੋਸ਼ ਨਿਊਜ਼ ਨੂੰ ਦੱਸਿਆ ਕਿ ਰਵਾਇਤੀ ਪਾਰਟੀਆਂ ਨੇ 75 ਸਾਲ ਦੇ ਰਾਜਕਾਲ ਦੌਰਾਨ ਕੋਈ ਕੰਮ ਨਹੀਂ ਕੀਤਾ, ਜੇਕਰ ਅਸੀ ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ਨੂੰ ਮੱਦੇਨਜਰ ਰੱਖਦੇ ਹੋਏ ਹਲਕਾ ਇੰਚਾਰਜ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗੁਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਪ੍ਰਵੇਸ਼ ਕਰਦੇ ਹਾਂ ਤਾ ਰਵਾਇਤੀ ਪਾਰਟੀਆਂ ਵਿੱਚ ਚਿੱਚੜਾਪਨ ਇੰਨ੍ਹਾਂ ਵੱਧ ਗਿਆ ਹੈ ਕਿ ਜਿੱਥੇ ਸਾਨੂੰ ਕੋਸ ਰਹੇਹਨ, ਉਥੇ ਉਨ੍ਹਾਂ ਕੋਲ ਬਰਦਾਸ਼ਤ ਨਹੀਂ ਹੁੰਦਾ ਆਏ ਦਿਨ੍ਹ ਰਮਨ ਬਹਿਲ ਦੀ ਅਗੁਵਾਈ ਹੇਠ ਆਮ ਆਦਮੀ ਪਾਰਟੀ ਦੀ ਸ਼ਮੂਲੀਅਤ ਵਿੱਚ ਬੁੱਧੀਜੀਵੀ ਲੋਕ ਪ੍ਰਵੇਸ਼ ਕਰ ਰਹੇ ਹਨ।