ਚੰਡੀਗੜ੍ਹ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਅੱਤਵਾਦੀਆਂ, ਅਪਰਾਧੀਆਂ ਨਾਲ ਲੋਹਾ ਲੈਂਦਿਆ ਜਾਨਾਂ ਕੁਰਬਾਨ ਕਰਨ ਵਾਲੇ ਬਹਾਦੁਰ ਪੁਲਸ ਜਵਾਨਾਂ ਨੂੰ ਸ਼ਰਧਾਂਜਲੀ ਭੇੰਟ ਕਰਨ ਲਈ ਪੰਜਾਬ ਆਰਮਡ ਪੁਲਸ (ਪੀ.ਏ.ਪੀ) ਹੈਡ ਕੁਆਟਰ ਵਿਖੇ 64ਵਾਂ ਸੂਬਾ ਪੱਧਰੀ ਯਾਦਗਰੀ ਦਿਵਸ ਮਨਾਇਆ ਗਿਆ। ਪੁਲਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇੰਟ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਦੀ ਬਹਾਦੁਰੀ ਅਤੇ ਕੁਰਬਾਨੀਆਂ ਵਾਲਾ ਸਾਨਮੱਤਾ ਇਤਿਹਾਸ ਹੈ।