ਗੁਰਦਾਸਪੁਰ, 19 ਜੁਲਾਈ (ਸਰਬਜੀਤ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ, ਜਿਲਾ ਪਟਿਆਲਾ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਟਿਆਲਾ ਜਿਲਾ ਖਜਾਨਚੀ ਜਸਵਿੰਦਰ ਸਿੰਘ ਬਰਾਸ ਨੂੰ ਪਿਛਲੇ ਦਿਨੀ ਕਿਸੇ ਬਾਹਰਲੇ ਨੰਬਰ ਤੋਂ ਧਮਕੀ ਭਰਿਆ ਫੋਨ ਕੀਤਾ ਗਿਆ। ਇਸ ਵਿੱਚ ਆਗੂ ਨੂੰ ਦੋ ਮਹੀਨੇ ਦਾ ਸਮਾਂ ਦਿੰਦੇ ਹੋਏ, ਜਾਨੋ-ਮਾਰਨ ਦੀ ਧਮਕੀ ਦਿੱਤੀ ਗਈ। ਇਸਦਾ ਨੋਟਿਸ ਲੈਂਦੇ ਹੋਏ, ਜਥੇਬੰਦੀ ਦੇ ਜਿਲਾ ਆਗੂਆਂ ਦੀ ਟੀਮ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਅਧਿਕਾਰੀਆਂ ਨੂੰ ਧਮਕੀਆਂ ਸੰਬੰਧੀ ਸਬੂਤ ਦਿੱਤੇ ਗਏ। ਐਸ ਐਸ ਪੀ ਪਟਿਆਲਾ ਵੱਲੋਂ ਵਿਸਵਾਸ ਦਵਾਇਆ ਕਿ ਇਸ ਸੰਬੰਧੀ ਫੋਨ ਟਰੇਸ ਕਰਕੇ, ਦੋਸੀਆਂ ਖਿਲਾਫ ਬਣਦੀ ਕਾਰਵਾਈ ਕਰਨਗੇ। ਜਿਲੇ ਦੇ ਸਮੂਹ ਆਗੂਆਂ ਨੇ ਕਿਹਾ ਕਿ ਜੇਕਰ ਇਸ ਮਸਲੇ ਦਾ ਹੱਲ ਨਾ ਕੀਤਾ ਤਾਂ ਸੂਬਾ ਕਮੇਟੀ ਨਾਲ ਵਿਚਾਰ ਕਰਕੇ ਵਿਸੇਸ ਸਰਗਰਮੀ ਦਾ ਸੱਦਾ ਦਿੱਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲਾ ਕਮੇਟੀ ਨੇ ਕਿਹਾ ਹੈ ਕਿ ਜਿਲਾ ਭਰ ਵਿਚ ਯੂਨੀਅਨ ਦੇ ਵਧਦੇ ਪ੍ਰਭਾਵ ਤੋਂ ਲੋਕ ਦੋਖੀ ਤਾਕਤਾਂ ਅੱਗ ਬਬੂਲਾ ਹੋ ਰਹੀਆਂ ਹਨ।