ਹਜੂਰ ਸਾਹਿਬ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)–ਹਜ਼ੂਰ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਜੀ ਦੇ ਸਲਾਨਾ ਜਨਮ ਦਿਹਾੜਾ ਮੌਕੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਸਮੇਤ ਦੇਸ਼ਾਂ ਵਿਦੇਸ਼ਾਂ ਦੀਆਂ ਲੱਖਾਂ ਸੰਗਤਾਂ ਨੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਨਕਮਸਤਕ ਹੋ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ,ਨਗਰ ਕੀਰਤਨ ਸਜਾਏ ਗਏ , ਮਹੱਲਾ ਖੇਡਿਆਂ ਗਿਆ, ਦਵਾਈ ਦਾ ਫ੍ਰੀ ਕੈਂਪ ਲਾਇਆ ਗਿਆ ,ਵੱਖ ਵੱਖ ਸੰਪ੍ਰਦਾਵਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਲੰਗਰ ਚਲਾਏ ਗਏ , ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਤੇ ਪੰਥਕ ਸ਼ਖਸ਼ੀਅਤਾਂ ਸਮੇਤ ਵੱਖ ਵੱਖ ਸੰਪ੍ਰਦਾਵਾਂ ਅਤੇ ਦਲਪੰਥ ਦੇ ਜਥੇਦਾਰ ਸਾਹਿਬਾਨਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਤੇਜਾ ਸਿੰਘ ਜੀ, ਸਿੰਘ ਸਾਹਿਬ ਜਥੇਦਾਰ ਬਾਬਾ ਸਰਵਣ ਸਿੰਘ ਰਸਾਲਦਾਰ ਵੱਲੋਂ ਸਨਮਾਨ ਕੀਤਾ ਗਿਆ।
ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਭਾਈ ਖਾਲਸਾ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਸਾਹਿਬ ਦੇਵਾਂ ਜੀ ਦੇ ਸਲਾਨਾ ਜਨਮ ਦਿਹਾੜੇ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਰੱਖੇ ਅਖੰਡ ਪਾਠਾਂ ਦੇ ਭੋਗ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਸ਼ਾਨਦਾਰ ਸਜਾਏ ਸੁੰਦਰ ਦੀਵਾਨ ਹਾਲ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਕਥਾ ਵਾਚਕ ਬਾਬਾ ਸ਼ੇਰ ਸਿੰਘ ਅੰਬਾਲੇ ਵਾਲਿਆਂ ਨੇ ਸ਼ਬਦ ਗੁਰਬਾਣੀ ਕਥਾ ਵਿਚਾਰ ਰਾਹੀਂ ਜਿਥੇ ਮਾਤਾ ਸਾਹਿਬ ਦੇਵਾਂ ਜੀ ਦੇ ਜੀਵਨ ਇਤਿਹਾਸ ਅਤੇ ਗੁਰੂ ਘਰ ਦੀਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਉਥੇ ਸਮਾਗਮ ਵਿੱਚ ਪੰਜਾਬ ਤੋਂ ਪਹੁੰਚੇ ਵੱਖ ਵੱਖ ਧਾਰਮਿਕ ਬੁਲਾਰਿਆਂ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸਮੂਹ ਸਿੰਘ ਸਾਹਿਬਾਨਾਂ ਨੇ ਵੀ ਹਾਜ਼ਰੀ ਲਵਾਈ ਅਤੇ ਮਾਤਾ ਸਾਹਿਬ ਦੇਵਾਂ ਜੀ ਦੇ ਨਾਮ ਸਿਮਰਨ ਭਗਤੀ ਤੇ ਗੁਰੂ ਘਰ ਦੀਆਂ ਸੇਵਾਵਾਂ ਸਬੰਧੀ ਚਾਨਣਾ ਪਾਇਆ, ਇਸ ਮੌਕੇ ਲੰਗਰ ਬਾਬਾ ਨਿਧਾਨ ਸਿੰਘ ਦੇ ਪ੍ਰਬੰਧਕ ਬਾਬਾ ਬਲਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਸਮੇਤ ਦਲਪੰਥਾ ਦੇ ਜਥੇਦਾਰ ਸਾਹਿਬਾਨਾਂ ਵਲੋਂ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਨਿਹੰਗ ਸਿੰਘ ਜਥੇਦਾਰ ਬਾਬਾ ਮਾਨ ਸਿੰਘ 96 ਕਰੋੜੀ ਬੁੱਢਾ ਦਲ ਦੀ ਗੈਰ ਹਾਜ਼ਰੀ ਵਿੱਚ ਬੁਢਾ ਦਲ ਹਾਜ਼ਰੀਨ ਸਿੰਘ ਸਾਹਿਬ ਜਥੇਦਾਰ ਬਾਬਾ ਸਰਵਣ ਸਿੰਘ ਅਤੇ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਤਰਨਾ ਦਲ ਦੀ ਅਗਵਾਈ ਵਿੱਚ ਬਾਬਾ ਤੇਜਾ ਸਿੰਘ ਮੁਖ ਪ੍ਰਬੰਧਕ ਮਾਤਾ ਸਾਹਿਬ ਦੇਵਾਂ,ਜਥੇਦਾਰ ਬਿਧੀਚੰਦੀਏ, ਜਥੇਦਾਰ ਮੜੀਆਂ ਵਾਲੇ, ਬਾਬਾ ਹਰੀ ਸਿੰਘ ਤਰਨਦਲ, ਬਾਬਾ ਬਲਦੇਵ ਸਿੰਘ ਵੱਲਾ ਸ਼ਹੀਦ ਬਾਬਾ ਜੀਵਨ ਸਿੰਘ ਦਲ,ਬਾਬਾ ਸੁਖਪਾਲ ਸਿੰਘ ਮਾਲਵਾ ਤਰਨਦਲ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਬਾਬਾ ਅਮਨਦੀਪ ਸਿੰਘ, ਗਿਆਨੀ ਗੁਰਪਿੰਦਰ ਸਿੰਘ, ਖਾਪੜਖੇੜੀ ,ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਦਲ ਪੰਥ,ਡਾਕਟਰ ਤੇਜ਼ਾ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੀਆਂ ਲਾਡਲੀਆਂ ਫੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਮਾਤਾ ਸਾਹਿਬ ਦੇਵਾਂ ਜੀ ਦੇ ਇਤਿਹਾਸਕ ਅਸਥਾਨਾਂ ਤੋਂ ਰਵਾਨਾ ਹੋ ਕੇ ਹੀਰਾ ਘਾਟ ਸਮੇਤ ਹੋਰ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਜਿਸ ਵਿਚ ਨਿਹੰਗ ਸਿੰਘ ਫ਼ੌਜਾਂ ਨੇ ਘੋੜ ਸਵਾਰੀ, ਨੇਜ਼ਾ ਬਾਜ਼ੀ,ਗਤਕਾ ਬਾਜ਼ੀ,ਕਿਲੀ ਤੇ ਕਿਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ।