ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਸਾਲ 2008 ਤੋਂ ਗੱਤਕਾ ਖੇਡ ਦੀ ਪ੍ਰਫੁੱਲਿਤਾ ਲਈ ਕੰਮ ਕਰ ਰਹੀ- ਪ੍ਰਧਾਨ ਭੁੱਲਰ

ਮਾਲਵਾ

ਗੱਤਕਾ ਖੇਡ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਮਿਲਣੀ ਖਿਡਾਰੀਆਂ ਅਤੇ ਪ੍ਰੇਮੀਆਂ ਲਈ ਬਹੁਤ ਮਾਣ ਵਾਲੀ ਗੱਲ-ਕਾਰਜਕਾਰੀ ਪ੍ਰਧਾਨ ਸੋਹਲ

ਮਾਛੀਵਾੜਾ ਸਾਹਿਬ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– 37 ਵੀਆਂ ਰਾਸ਼ਟਰੀ ਖੇਡਾਂ ਮਿਤੀ 25 ਅਕਤੂਬਰ ਤੋਂ 9 ਨਵੰਬਰ ਤੱਕ ਗੋਆ ਵਿਖੇ ਹੋ ਰਹੀਆਂ ਹਨ ਜਿਨ੍ਹਾਂ ’ਚ ਪਹਿਲੀ ਵਾਰ ਗੱਤਕਾ ਖੇਡ ਨੂੰ ਸ਼ਾਮਿਲ ਕੀਤਾ ਗਿਆ ਹੈ। ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਯਤਨਾਂ ਸਦਕਾ ਇਸ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਿਲ ਕੀਤਾ ਗਿਆ ਹੈ।

ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਸਾਲ 2008 ਤੋਂ ਗੱਤਕਾ ਖੇਡ ਦੀ ਪ੍ਰਫੁੱਲਿਤਾ ਲਈ ਕੰਮ ਕਰ ਰਹੀ ਹੈ ਅਤੇ ਸਾਲ ਦਰ ਸਾਲ ਨਵੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਅਤੇ ਨੈਸ਼ਨਲ ਖੇਡਾਂ ਦੇ ਡਾਇਰੈਕਟਰ ਆਫ਼ ਕੰਪੀਟੀਸ਼ਨ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਗੱਤਕਾ ਖੇਡ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਮਿਲਣੀ ਖਿਡਾਰੀਆਂ ਅਤੇ ਪ੍ਰੇਮੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਗੱਤਕਾ ਖੇਡ ਦੇ ਮੁਕਾਬਲੇ 31 ਅਕਤੂਬਰ ਤੋਂ 2 ਨਵੰਬਰ ਤੱਕ ਗੋਆ ਦੇ ਪਣਜਿੰਮ ਸ਼ਹਿਰ ਵਿਖੇ ਕਰਵਾਏ ਜਾ ਰਹੇ ਹਨ ਜਿਸ ਵਿਚ 11 ਰਾਜਾਂ ਦੇ 176 ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗਡ਼੍ਹ, ਜੰਮੂ ਅਤੇ ਕਸ਼ਮੀਰ, ਉੱਤਰ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਦਿੱਲੀ, ਛੱਤੀਸਗਡ਼੍ਹ, ਮੱਧ ਪ੍ਰਦੇਸ਼ ਅਤੇ ਗੋਆ ਤੋਂ ਇਨ੍ਹਾਂ ਮੁਕਾਬਲਿਆਂ ਵਿਚ 88 ਲੜਕੇ ਅਤੇ 88 ਲਡ਼ਕੀਆਂ ਸ਼ਾਮਿਲ ਹੋਣਗੀਆਂ। ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਡ਼ਾਉਣ ਲਈ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ 25 ਮੈਂਬਰਾਂ ਦੀ ਰੈਫਰੀ ਟੀਮ ਉੱਥੇ ਪਹੁੰਚ ਰਹੀ ਹੈ।

ਕਾਰਜਕਾਰੀ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਖੇਡ ਨੂੰ ਏਸ਼ੀਆ ਅਤੇ ਵਰਲਡ ਪੱਧਰ ’ਤੇ ਲਿਜਾਣ ਲਈ ਕਾਰਜ ਆਰੰਭ ਦਿੱਤੇ ਗਏ ਹਨ। ਇਸ ਕਾਰਜ ਦੀ ਪੂਰਤੀ ਲਈ ਛੇਤੀ ਹੀ ਏਸ਼ੀਆ ਗੱਤਕਾ ਕੱਪ ਅਤੇ ਵਰਲਡ ਗੱਤਕਾ ਕੱਪ ਕਰਵਾਏ ਜਾ ਰਹੇ ਹਨ। ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਮੂਹ ਮੈਂਬਰਾਂ ਵੱਲੋਂ ਇਸ ਖੇਡ ਨੂੰ ਨੈਸ਼ਨਲ ਗੇਮਜ਼ ਵਿਚ ਸ਼ਾਮਿਲ ਕਰਨ ਲਈ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਇੰਡੀਅਨ ਓਲੰਪਿਕ ਐਸੋਸ਼ੀਏਸ਼ਨ ਦੇ ਪ੍ਰਧਾਨ ਪੀ.ਟੀ ਊਸ਼ਾ ਅਤੇ ਜੀ.ਟੀ.ਸੀ.ਸੀ ਦੇ ਚੇਅਰਮੈਨ ਅਮਿਤਾਭ ਸ਼ਰਮਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *