ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ

ਗੁਰਦਾਸਪੁਰ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ, ਇਸ ਤੋਂ ਬਚਿਆ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)— ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਰਲਡ ਨੋ ਤੰਬਾਕੁ ਡੇਅ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹਾਜ਼ਰੀਨ ਨੂੰ ‘ਪੂਰੀ ਜ਼ਿੰਦਗੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦਾ ਕਿਸੇ ਵੀ ਰੂਪ ਵਿੱਚ ਵਰਤੋਂ ਨਾ ਕਰਨ, ਪਰਿਵਾਰ ਦਾ ਕੋਈ ਵੀ ਮੈਂਬਰ ਜਾਂ ਰਿਸ਼ਤੇਦਾਰ ਅਤੇ ਦੋਸਤ ਕਿਸੇ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ ਤੰਬਾਕੂ ਦੇ ਮਾੜੇ ਸੇਵਨ ਬਾਰੇ ਜਾਗਰੂਕ ਕਰਨ ਅਤੇ ਉਸ ਦੀ ਇਸ ਆਦਤ ਨੂੰ ਛੁਡਵਾਉਣ ਵਿੱਚ ਮਦਦ ਕਰਨ’ ਬਾਰੇ ਸਹੁੰ ਚੁਕਾਈ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਨੂੰ ਤੰਬਾਕੂ ਮੁਕਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤੰਬਾਕੂ ਦਾ ਮਨੁੱਖੀ ਸਿਹਤ ਲਈ ਤੰਬਾਕੂ ਦਾ ਸੇਵਨ ਬੇਹੱਦ ਖ਼ਤਰਨਾਕ ਹੈ ਅਤੇ ਇਸਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਅਤੇ ਇਲਾਕ ਨਾਲ ਤੰਬਾਕੂ ਦੀ ਆਦਤ ਨੂੰ ਛੱਡਿਆ ਜਾ ਸਕਦਾ ਹੈ।

ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਕੋਈ ਵੀ ਤੰਬਾਕੂ ਪਦਾਰਥ ਵੇਚਣ ਵਾਲੀ ਦੁਕਾਨ ਨਹੀ ਹੋਣੀ ਚਾਹੀਦੀ ਅਤੇ 18  ਸਾਲ ਤੋ ਘੱਟ ਉਮਰ ਦੇ ਨੌਜਵਾਨਾਂ ਨੂੰ ਤੰਬਾਕੂ ਪਦਾਰਥ ਵੇਚਣੇ ਕਾਨੂੰਨੀ ਅਪਰਾਧ ਹੈ। ਉਨ੍ਹਾਂ ਕਿਹਾ ਕਿ ਇਸ ਦੀ ਉਲੰਘਣਾ ਸਜ਼ਾਯੋਗ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਤਨਕ ਥਾਵਾਂ ਉੱਪਰ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੁੱਧ ਜਾਗਰੂਕਤਾ ਲਿਆਉਣ ਲਈ ਇੱਕ ਰੈਲੀ ਵੀ ਕੱਢੀ ਗਈ।

Leave a Reply

Your email address will not be published. Required fields are marked *