ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ। ਮਨਾਹੀ ਦੇ ਇਸ ਹੁਕਮ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਬੰਦੀ ਦਾ ਇਹ ਹੁਕਮ 1 ਨਵੰਬਰ 2023 ਤੋਂ 30 ਦਸੰਬਰ 2023 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *