ਵਿਦਿਆਰਥੀਆਂ ਵਿਚਾਲੇ ਵੱਖ ਵੱਖ ਮੁਕਾਬਲੇ ਕਰਵਾਏ ਗਏ
ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਵਿਦਿਆਰਥੀਆਂ ਵਿਚਾਲੇ ਵੱਖ ਵੱਖ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਵਿਚਾਲੇ ਚੈਸ, ਕੈਰਮਬੋਰਡ ਅਤੇ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਜੋ ਕਿ ਬਹੁਤ ਹੀ ਰੌਮਾਂਚਕ ਰਹੇ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਸੰਸਥਾ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਸੀ.ਬੀ.ਏ ਇੰਨਫੋਟੈਕ ਵਲੋਂ ਸਮੇਂ ਸਮੇਂ ’ਤੇ ਕੋਚਿੰਗ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਵਿਚਾਲੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਉਹਨਾਂ ਦੇ ਆਤਮ ਵਿਸ਼ਵਾਸ ਵਿੱਚ ਹੋਰ ਵਾਧਾ ਹੋ ਸਕੇ। ਉਹਨਾਂ ਦੱਸਿਆ ਕਿ ਅੱਜ ਦਿਵਸ ਦੀਵਾਲੀ ਫੈਸਟੀਵਲ ਵਿੱਚ ਵੱਖ ਵੱਖ ਮੁਕਾਬਲੇ ਕਰਵਾਏ ਗਏ। ਜਿਸ ਨਾਲ ਵਿਦਿਆਰਥੀਆਂ ਦਾ ਹੋਰ ਮਾਨਸਿਕ ਵਿਕਾਸ ਹੋਇਆ। ਇਸ ਮੌਕੇ ਜੇਂਤੂ ਰਹੇ ਵਿਦਿਆਰਥੀਆਂ ਨੂੰ ਵੱਖ ਵੱਖ ਇਨਾਮ ਵੀ ਦਿੱਤੇ ਗਏ। ਇੰਜੀ.ਸੰਦੀਪ ਕੁਮਾਰ ਨੇ ਅੱਗੇ ਕਿਹਾ ਕਿ ਪੂਰੇ ਜਿਲੇ ਅੰਦਰ ਸੀ.ਬੀ.ਏ ਇੰਨਫੋਟੈਕ ਇਕ ਅਜਿਹੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਵੱਖ ਵੱਖ ਕੋਰਸ ਕਰਵਾ ਕੇ ਉਹਨਾਂ ਦੇ ਭਵਿੱਖ ਨੂੰ ਸੁਨਹਿਰੀ ਬਣਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਦਾ ਯੁੱਗ ਕੰਪਿਊਟਰ ਅਤੇ ਆਈ.ਟੀ ਦਾ ਯੁੱਗ ਹੈ। ਇਸ ਲਈ ਹਰ ਬੱਚੇ ਨੂੰ ਪੜਾਈ ਦੇ ਨਾਲ ਨਾਲ ਕੰਪਿਊਟਰ ਅਤੇ ਆਈ.ਟੀ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਉਹ ਵਿਦਿਆਰਥੀ ਆਪਣੇ ਜੀਵਨ ਵਿੱਚ ਚੰਗਾ ਮੁਕਾਮ ਹਾਸਲ ਕਰ ਸਕਦਾ ਹੈ।