ਤਰਨਤਾਰਨ ਦੇ ਮਹੱਲਾਂ ਮੁਰਾਦਾਬਾਦ ‘ਚ ਨਸਾਂ ਤਸਕਰਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਪੁਲਸ ਮੁਲਾਜ਼ਮ ਤੇ ਇੱਕ ਛੋਟੀ ਬੱਚੀ ਦੇ ਝਗਖੀ ਹੋਣ ਦੀ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਤਰਨਤਾਰਨ, ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)– ਪੰਜਾਬ ਪੁਲਸ ਵੱਲੋਂ ਨਸਾਂ ਨਸਕਰਾ ਵਿਰੁੱਧ ਛੇੜੀ ਜੰਗ ਦੌਰਾਨ ਅੱਜ ਪੰਜਾਬ ਪੁਲਸ ਤਰਨਤਾਰਨ ਦੇ ਮੁਹੱਲਾ ਮੁਰਾਦਾਬਾਦ ਵਿਚ ਨਸ਼ੇ ਵੇਚਣ ਵਾਲੇ ਤਸਕਰਾਂ ਨੂੰ ਫੜਨ ਗਈ ਸੀ ਅਤੇ ਇਸ ਦੌਰਾਨ ਨਸ਼ਾ ਤਸਕਰਾਂ ਨੇ ਪੁਲਸ ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਪੁਲਸ ਨੇ ਵੀ ਗੋਲੀ ਚਲਾ ਦਿੱਤੀ ਜਿਸ ਦੇ ਸਿੱਟੇ ਵਜੋਂ ਇੱਕ ਪੁਲਸ ਮੁਲਾਜ਼ਮ ਤੇ ਇੱਕ ਛੋਟੀ ਬੱਚੀ ਜ਼ਖ਼ਮੀ ਹੋਣ ਦਾ ਮੰਦਭਾਗੀ ਸਮਾਚਾਰ ਪ੍ਰਾਪਤ ਹੋਇਆ ਹੈ, ਪੁਲਸ ਅਨੁਸਾਰ ਦੋਹਾਂ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਨਸਾਂ ਤਸਕਰਾਂ ਨੂੰ ਫੜਨ ਲਈ ਟੀਮਾਂ ਤਿਆਰ ਕਰ ਦਿਤੀਆਂ ਗਈਆਂ ਅਤੇ ਜਲਦੀ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਪੁਲਸ ਮੁਲਾਜ਼ਮ ਤੇ ਛੋਟੀ ਵਾਲ਼ੀ ਘਟਨਾ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੀ ਹੈ ਉਥੇ ਪੁਲਸ ਤੋਂ ਮੰਗ ਕਰਦੀ ਹੈ ਕਿ ਦੋਸ਼ੀ ਨਸਾਂ ਤਸਕਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਤਰਨਤਾਰਨ ਦੇ ਮਹੱਲਾਂ ਮੁਰਾਦਾਬਾਦ ‘ਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਗਈ ਪੁਲਸ ਅਤੇ ਨਸ਼ਾ ਤਸਕਰਾਂ ਨਾਲ ਹੋਏ ਮੁਕਾਬਲੇ ਦੌਰਾਨ ਇਕ ਪੁਲਸ ਮੁਲਾਜ਼ਮ ਤੇ ਇੱਕ ਛੋਟੀ ਬੱਚੀ ਦੇ ਜ਼ਖ਼ਮੀ ਹੋਣ ਵਾਲੀ ਦੁਖਦਾਈ ਘਟਨਾ ਤੇ ਗਹਿਰੀ ਚਿੰਤਾ ਅਤੇ ਨਸਾਂ ਤਸਕਰਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਪੁਲਸ ਨੂੰ ਸੂਚਨਾ ਮਿਲੀ ਕਿ ਤਰਨਤਾਰਨ ਦੇ ਮੁਹੱਲਾ ਮੁਰਾਦਾਬਾਦ ਵਿਚ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਚਿੱਟਾ ਵੇਚ ਰਹੇ ਹਨ ਤਾਂ ਪੁਲਸ ਨੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਘੇਰਾ ਪਾਇਆ ਤਾਂ ਨਸ਼ਾ ਤਸਕਰਾਂ ਨੇ ਪੁਲਸ ਤੇ ਗੋਲੀਆਂ ਨਾਲ ਕਮਲਾ ਕਰ ਦਿੱਤਾ ਅਤੇ ਇਸ ਦੌਰਾਨ ਜਦੋਂ ਪੁਲਸ ਗੋਲੀਆਂ ਚਲਾਈਆਂ ਤਾਂ ਇਸ ਮੁਕਾਬਲੇ ਦੌਰਾਨ ਇੱਕ ਪੁਲਸ ਮੁਲਾਜ਼ਮ ਤੇ ਇੱਕ ਛੋਟੀ ਬੱਚੀ ਸਖਤ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ, ਭਾਈ ਖਾਲਸਾ ਨੇ ਦੱਸਿਆ ਨਸ਼ਾ ਤਸਕਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ, ਇਸ ਘਟਨਾ ਕਰਕੇ ਸਥਾਨਕ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ, ਭਾਈ ਖਾਲਸਾ ਨੇ ਕਿਹਾ ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪੰਜਾਬ ਵਿੱਚੋਂ ਨਸ਼ਿਆਂ ਲਾਹਨਤ ਨੂੰ ਖਤਮ ਕਰਕੇ ਨੌਜਵਾਨੀ ਨੂੰ ਬਚਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਇਸ ਜੰਗ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਵੱਡੇ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਲੋੜ ਤੇ ਜ਼ੋਰ ਦੇਵੇ ਇਸ ਵਕਤ ਭਾਈ ਖਾਲਸਾ ਨਾਲ਼ ਬਹੁਤ ਸਾਰੇ ਫੈਡਰੇਸ਼ਨ ਆਗੂ ਮਜੌਦ ਸਨ ।

Leave a Reply

Your email address will not be published. Required fields are marked *