ਗੁਰੂਗਰਾਮ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਹਰਿਆਣਾ ਦੇ ਗੁਰੂਗ੍ਰਾਮ ‘ਚ ਬੁੱਧਵਾਰ ਰਾਤ ਨੂੰ ਚੱਲਦੀ ਸਲੀਪਰ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ 2 ਲੋਕ ਜਲ ਕੇ ਮਰ ਗਏ, ਜਦਕਿ 12 ਲੋਕ ਝੁਲਸ ਗਏ। ਇਹ ਘਟਨਾ ਰਾਤ 8.30 ਵਜੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸ ਵੇਅ ‘ਤੇ ਝਾਰਸਾ ਫਲਾਈਓਵਰ ਨੇੜੇ ਵਾਪਰੀ।ਸੂਚਨਾ ਮਿਲਦੇ ਹੀ 3 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ‘ਤੇ ਕਾਬੂ ਪਾਇਆ ਗਿਆ। 5 ਜ਼ਖਮੀਆਂ ਨੂੰ ਮੇਦਾਂਤਾ ਹਸਪਤਾਲ ਅਤੇ 7 ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਕਿਸ ਕਾਰਨ ਲੱਗੀ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ ਹੈ।ਗੁਰੂਗ੍ਰਾਮ ਦੇ ਸਿਵਲ ਹਸਪਤਾਲ ਦੇ ਡਾਕਟਰ ਮਾਨਵ ਨੇ ਦੱਸਿਆ ਕਿ ਸਾਡੀ ਟੀਮ ਸੱਤ ਜ਼ਖ਼ਮੀਆਂ ਦਾ ਇਲਾਜ ਕਰ ਰਹੀ ਹੈ। ਸਾਰੇ ਜ਼ਖਮੀ 30 ਤੋਂ 50 ਫੀਸਦੀ ਜਲ਼ ਗਏ ਹਨ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ।ਘਟਨਾ ਬਾਰੇ ਏਸੀਪੀ ਕ੍ਰਾਈਮ ਵਰੁਣ ਦਹੀਆ ਨੇ ਦੱਸਿਆ ਕਿ ਬੱਸ ਅਰੁਣਾਚਲ ਪ੍ਰਦੇਸ਼ ਦੀ ਹੈ, ਜਿਸ ਦਾ ਨੰਬਰ ਏਆਰ 01 ਕੇ 7707 ਹੈ। ਮੌਕੇ ਤੋਂ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਬੱਸ ਵਿੱਚ ਸਵਾਰ ਸਾਰੇ ਲੋਕਾਂ ਨੂੰ ਕੱਢ ਲਿਆ ਗਿਆ ਹੈ।