ਮਾਨਸਾ ਥਾਣੇ ਵਿੱਚ ਦਿੱਤੇ ਜਾ ਰਹੇ ਧਰਨੇ ਵਿੱਚ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਕੀਤੀ ਸ਼ਮੂਲੀਅਤ

ਬਠਿੰਡਾ-ਮਾਨਸਾ

ਨਸ਼ਿਆਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਕੰਨ ਤੇ ਜੂੰਅ ਨਹੀਂ ਸਰਕੀ-ਬਲਵਿੰਦਰ ਸਿੰਘ ਘਰਾਗਣਾ

ਮਾਨਸਾ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਥਾਣਾ ਸਿਟੀ 2 ਮਾਨਸਾ ਵਿਖੇ ਨਸ਼ਿਆਂ ਖਿਲਾਫ ਚੱਲ ਰਹੇ ਦਿਨ ਰਾਤ ਦੇ ਪੱਕੇ ਧਰਨੇ ਦੇ 118 ਵੇਂ ਦਿਨ ਤੇ ਅੱਜ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸਾਂਝੇ ਤੌਰ ਸਮੂਲੀਅਤ ਕੀਤੀ ਗਈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੇ ਜਿਲ੍ਹਾ ਆਗੂ ਬਲਵਿੰਦਰ ਸਿੰਘ ਘਰਾਗਣਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਕੰਨ ਤੇ ਜੂੰਅ ਨਹੀਂ ਸਰਕ ਰਹੀ ਨਸ਼ਿਆਂ ਦਾ ਕਾਰੋਬਾਰ ਜਿਉਂ ਦੀ ਤਿਉਂ ਚੱਲ ਰਿਹਾ ਹੈ ਨਸ਼ਿਆਂ ਦੇ ਕਾਰੋਬਾਰੀ ਸ਼ਰੇਆਮ ਗੋਲੀਆਂ ਕੈਪਸੂਲ ਅਤੇ ਚਿੱਟੇ ਵਰਗੇ ਨਸ਼ੇ ਨੂੰ ਵੇਚ ਰਹੇ ਹਨ ਅਤੇ ਪੁਲਸ ਨਸ਼ਾ ਪੀੜਤ ਨੌਜਵਾਨਾਂ ਨੂੰ ਹੀ ਫੜਕੇ ਜੇਲਾਂ ਵਿੱਚ ਬੰਦ ਕਰ ਰਹੀ ਹੈ ਅਤੇ ਵਾਹ ਵਾਹ ਖੱਟ ਰਹੀ ਹੈ ਅਤੇ ਨਸ਼ੇ ਦੇ ਵੱਡੇ ਤਸਕਰਾਂ ਤੋਂ ਮਹੀਨਾ ਹਫਤਾ ਵਸੂਲ ਰਹੀ ਹੈ ਉਨ੍ਹਾਂ ਕਿਹਾ ਕਿ 1 ਨਵੰਬਰ ਦੀ ਖੁਲ੍ਹੀ ਬਹਿਸ ਕਰਨ ਦਾ ਡਰਾਮਾ ਕਰਨ ਵਾਲਾ ਮੁੱਖ ਮੰਤਰੀ ਭਗਵੰਤ ਮਾਨਨੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਆਗੂਨਆਂ ਨੂੰ ਬਹਿਸ ਵਿੱਚ ਹਿੱਸਾ ਲੈਣ ਤੋਂ ਰੋਕਣਾ ਵੀ ਨਸ਼ਾ ਤਸਕਰਾਂ ਦਾ ਪੱਖ ਪੂਰਨਾ ਹੈ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਲੱਗੇ ਮੋਰਚੇ ਦੀਆਂ ਮੁੱਖ ਮੰਗਾਂ ਜਿਵੇਂ D S P ਸੰਜੀਵ ਗੋਇਲ ਦੀ ਪ੍ਰਾਪਰਟੀ ਦੀ ਜਾਂਚ ਅਤੇ ਮਾਨਸਾ ਮੈਡੀਕੋਜ ਵਰਗੇ ਨਸ਼ਾ ਤਸਕਰਾਂ ਜਾਂਚ ਦੀ ਮੰਗ ਜਿਉਂ ਦੀ ਤਿਉਂ ਖੜੀ ਹੈ ਅੱਜ ਦੇ ਇਸ ਧਰਨੇ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਿਲਾ ਆਗੂ ਅੰਗਰੇਜ਼ ਸਿੰਘ ਘਰਾਗਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਮਜ਼ਦੂਰਾਂ ਦੀ ਦਿਹਾੜੀ ਅਠ ਘੰਟੇ ਤੋਂ ਵਧਾ ਕੇ ਬਾਰਾਂ ਘੰਟੇ ਕਰਕੇ ਸਮੁੱਚੀ ਮਜ਼ਦੂਰ ਜਮਾਤ ਦੇ ਢਿੱਡ ਵਿਚ ਛੁਰਾ ਮਾਰਨ ਵਾਲੀ ਗੱਲ ਕੀਤੀ ਹੈ ਜੋ ਮਜ਼ਦੂਰ ਜਮਾਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ ਅੱਜ ਦੇ ਇਸ ਧਰਨੇ ਨੂੰ ਪਰਮਿੰਦਰ ਸਿੰਘ ਝੋਟਾ ਪਿਤਾ ਜੀ ਭੀਮ ਸਿੰਘ ਫੌਜੀ ਸਘੰਰਸੀ ਜੋਧਾ ਜਸਵੰਤ ਸਿੰਘ ਜਵਾਹਰਕੇ ਮਹਿੰਦਰ ਸਿੰਘ ਗੋਪਾਲ ਸਿੰਘ ਮਾਨਸਾ ਨੇ ਵੀ ਸੰਬੋਧਨ ਕੀਤਾ

Leave a Reply

Your email address will not be published. Required fields are marked *