ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਦੀ ਅਗਵਾਈ ਵਿੱਚ ਕਾਲਜ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ

ਗੁਰਦਾਸਪੁਰ

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ ਵੱਖ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀਡਾ. ਸਰਬਜੀਤ ਸਿੰਘ ਔਲਖ

ਗੁਰਦਾਸਪੁਰ, 13 ਨਵੰਬਰ ( ਸਰਬਜੀਤ ਸਿੰਘ)– ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋ ਝੋਨੇ ਦੀ ਪਰਾਲੀ ਪ੍ਰਬੰਧਤ ਚੇਤਨਾ ਮੁਹਿੰਮ ਤਹਿਤ ਗੋਲਡਨ ਗਰੁੱਪ ਆਫ ਇੰਸਟੀਟਿਊਸ਼ਨਜ਼, ਗੁਰਦਾਸਪੁਰ ਦੇ ਵਿਦਿਆਰਥੀਆਂ ਲਈ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਡਾ. ਸਰਬਜੀਤ ਸਿੰਘ ਔਲਖ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।


ਇਸ ਜਾਗਰੁਕਤਾ ਪ੍ਰੋਗਰਾਮ ਦੌਰਾਨ ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ ਵੱਖ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਕਾਲਜ ਵਿਦਿਆਰਥੀਆਂ ਨੂੰ ਇਸ ਜਾਗਰੁਕਤਾ ਮੁਹਿੰਮ ਵਿੱਚ ਆਪਣੇ ਮਾਤਾ ਪਿਤਾ ਨੂੰ ਝੋਨੇ ਦੀ ਪਰਾਲੀਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ।
ਪ੍ਰੋਫੈਸਰ (ਖੇਤੀਬਾੜੀਇੰਜੀਨੀਅਰਿੰਗ) ਡਾ.ਰਵਿੰਦਰ ਸਿੰਘ ਛੀਨਾ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਬਤ ਵੱਖੑ ਵੱਖ ਮਸ਼ੀਨਾਂ ਅਤੇ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ (ਵਿਗਿਆਨ) ਡਾ. ਯਾਮਿਨੀ ਸ਼ਰਮਾਂ ਨੇ ਪੌਸ਼ਟਿਕ ਬਗੀਚੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਪਰਾਲੀ ਵਰਤੋ ਕਰਕੇ ਖੁੰਬਾਂ ਦੀ ਕਾਸ਼ਤ ਕਰਨ ਦਾ ਸੁਝਾਅ ਦਿੱਤਾ।ਇਸ ਮੌਕੇ ਤੇ ਸਹਾਇਕ ਪ੍ਰੋਫੈਸਰ ਡਾ.ਰਾਜਵਿੰਦਰ ਕੌਰਵੀ ਹਾਜ਼ਰ ਸਨ। ਇਸ ਮੌਕੇ ਤੇ ਗੋਲਡਨ ਗਰੁੱਪ ਆਫ ਇੰਸਟੀਟਿਊਸ਼ਨਜ, ਗੁਰਦਾਸਪੁਰ ਦੇ ਪ੍ਰਿੰਸੀਪਲ ਨਿਧੀ ਮਹਾਜਨ, ਚੀਫ ਐਡਮਨਿਸਟ੍ਰੇਟਿਵ ਟੀ.ਆਰ. ਸ਼ਰਮਾਂ, ਮੈਨੇਜਿੰਗ ਡਾਇਰੈਕਟਰ ਇੰਜੀਨੀਅਰ ਰਾਘਵ ਮਹਾਜਨ, ਕਾਲਜ ਦੇ ਸਮੂਹ ਵਿਦਿਆਰਥੀਆਂਅਤੇ ਸਟਾਫ ਸਮੇਤ ਹਾਜ਼ਰ ਸਨ।

Leave a Reply

Your email address will not be published. Required fields are marked *