ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਬਣਾਈ ਗਈ ਇਨਵੈਸਟੀਗੇਸ਼ਨ ਟੀਮ ਦੇ ਜਿਲ੍ਹਾ ਇੰਚਾਰਜ ਸਬ ਇੰਸਪੈਕਟਰ ਗੁਰਵਿੰਦਰਪਾਲ ਸਿੰਘ ਨੇ ਡੀ.ਐਸ.ਪੀ ਦੀਨਾਨਗਰ ਬਲਜੀਤ ਸਿੰਘ ਕਾਹਲੋਂ ਦੀ ਅਗੁਵਾਈ ਹੇਠ ਹੈਰੋਇਨ ਅਤੇ ਡਰੱਗ ਮਨੀ ਸਮੇਤ ਚਾਰ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਜੰਮੂ ਤੋਂ ਅੰਮ੍ਰਿਤਸਰ ਵੱਲ ਬੱਸ ਜਾ ਰਹੀ ਸੀ ਤਾਂ ਸਬ ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਬੱਸ ਵਿੱਚੋਂ 4 ਨਸ਼ਾ ਤਸੱਕਰਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ 390 ਗ੍ਰਾਮ ਹੈਰੋਇਨ ਅਤੇ 3 ਲੱਖ 1400 ਰੂਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਚੱਲ ਰਹੀ ਹੈ। ਮੁਲਜਮਾਂ ਕੋਲੋਂ ਪੁਛਗਿਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ। ਇਸ ਮੌਕੇ ਪਰ ਥਾਣਾ ਦੀਨਾਨਗਰ ਦੇ ਐਸਐਚਓ ਮਨਜੀਤ ਸਿੰਘ ਵੀ ਮੌਜੂਦ ਸਨ।
ਵਰਨਯੋਗ ਹੈ ਕਿ ਸਬ ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਵੱਲੋਂ ਪਹਿਲਾਂ ਵੀ ਨਸ਼ੇ ਤੇ ਠੱਲ ਪਾਉਂਦੇ ਹੋਏ ਵੱਡੀ ਮਾਤਰਾ ਵਿੱਚ ਨਸ਼ਾ ਸਮੱਗਰੀ ਦੇ ਨਾਲ ਨਾਲ ਨਸ਼ਾ ਤਸਕਰਾ ਨੂੰ ਵੀ ਕਾਬੂ ਗਿਆ ਹੈ। ਜਿਸਦੇ ਫਲ ਸਵਰੂਪ ਉਹ ਹਮੇਸ਼ਾ ਹੀ ਨਸ਼ਾ ਤਸੱਕਰਾਂ ਨੂੰ ਫੜਨ ਵਿੱਚ ਤੱਤਪਰ ਰਹਿੰਦੇ ਹਨ।


