ਕੱਤਕ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਗਾਈ – ਭਾਈ ਖਾਲਸਾ।

ਗੁਰਦਾਸਪੁਰ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)—ਹਰ ਮਹੀਨੇ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਪ੍ਰਧਾਨ ਕਸ਼ਮੀਰਾ ਸਿੰਘ ਰਮੀਦੀ, ਮੈਂਬਰ ਕੇਵਲ ਸਿੰਘ ਰਮੀਦੀ ਮਾਸਟਰ ਸੁਰਜੀਤ ਸਿੰਘ ਰਮੀਦੀ ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਸਿੱਖ਼ੀ ਪ੍ਰਚਾਰ ਦੀ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਹਰ ਮੱਸਿਆ ਸੰਗਰਾਂਦ ਤੇ ਐਤਵਾਰ ਤੋਂ ਇਲਾਵਾ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਗੁਰਪੁਰਬਾ ਤੇ ਅਖੰਡ ਪਾਠ ਰਖਵਾਏ ਜਾਂਦੇ ਹਨ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦਾ ਵੱਡਾ ਉਪਰਾਲਾ ਕੀਤਾ ਜਾਂਦਾ ਹੈ

ਇਸੇ ਕੜੀ ਤਹਿਤ ਕੱਤਕ ਮਹੀਨੇ ਦੀ ਮੱਸਿਆ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸੰਤ ਸਰ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜੀਵਾਰ ਪੰਜ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਕੀਰਤਨੀ ਜਥੇ , ਭਾਈ ਸਤਨਾਮ ਸਿੰਘ ਦੇ ਕਵੀਸ਼ਰੀ ਜਥੇ ਸਮੇਤ ਦਰਜਨ ਤੋਂ ਵੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਂਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦਾ ਵੱਡਾ ਉਪਰਾਲਾ ਕੀਤਾ ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ ਤੇ ਪ੍ਰਧਾਨ ਕਸ਼ਮੀਰ ਸਿੰਘ ਵੱਲੋਂ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨਕਮਸਤਕ ਹੋਈਆਂ ਅਤੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ।

Leave a Reply

Your email address will not be published. Required fields are marked *