ਗੁਰਦਾਸਪੁਰ, 21 ਜੁਲਾਈ (ਜੁਲਾਈ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ/ਸ਼ਿਕਾਇਤਾਂ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਆਨਲਾਈਨ ਵੈਬਕਸ ਮੀਟਿੰਗ, ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਲੋਕ ਆਪਣੇ ਘਰੋਂ ਹੀ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰ ਰਹੇ ਹਨ।
ਇਸ ਮੌਕੇ ਗੱਲ ਕਰਦਿਆਂ ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਆਨਲਾਈਨ ਵੈਬਕਸ ਰਾਹੀਂ ਮੀਟਿੰਗ ਕਰਕੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਲੋਕ ਆਪਣੇ ਘਰੋਂ ਹੀ ਡਿਪਟੀ ਕਮਿਸ਼ਨਰ ਨਾਲ ਗੱਲ ਕਰ ਸਕਦੇ ਹਨ ਅਤੇ ਆਪਣੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੱਸਦੇ ਹਨ, ਜਿਨਾਂ ਦਾ ਨਿਪਟਾਰਾ ਕਰਨ ਲਈ ਉਨਾਂ ਵਲੋਂ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਲਈ ਸਮਾਂਬੱਧ ਕੀਤਾ ਜਾਂਦਾ ਹੈ।
ਆਪਣੀ ਮੁਸ਼ਕਿਲ ਜਾਂ ਆਪਣੀ ਸ਼ਿਕਾਇਤ ਦੱਸਣ ਲਈ ਜ਼ਿਲ੍ਹਾ ਵਾਸੀ ਆਪਣੇ ਮੋਬਾਇਲ ਵਿਚ ਵੈਬਕਸ ਐਪ ਡਾਊਨਲੋਡ ਕਰਕੇ ਲਿੰਕ https://dcofficegurdaspur.my.webex.com/meet/dcgsp ’ਤੇ ਜਾ ਕੇ ਮੀਟਿੰਗ ਨੰਬਰ 1589213224 ਭਰ ਕੇ ਆਨ ਮੀਟਿੰਗ ਵਿਚ ਹਿੱਸਾ ਲੈ ਸਕਦੇ ਹਨ। ਮੀਟਿੰਗ ਰੋਜਾਨਾਂ (ਸੋਮਵਾਰ ਤੋਂ ਸ਼ੁੱਕਰਵਾਰ-ਵਰਕਿੰਗ ਡੇਅ) ਦੌਰਾਨ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤਕ ਕੀਤੀ ਜਾਂਦੀ ਹੈ।
ਉਨਾਂ ਅੱਗੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਆਨ ਲਾਈਨ ਮੀਟਿੰਗ ਨਾਲ, ਲੋਕ ਦੂਰ-ਢੁਰਾਢੇ ਬੈਠੇ ਭਾਵ ਦੇਸ਼ ਅਤੇ ਵਿਦੇਸ਼ ਵਿਚ ਵੱਸ ਰਹੇ ਗੁਰਦਾਸਪੁਰ ਵਾਸੀ ਆਪਣੀਆਂ ਮੁਸ਼ਕਿਲਾਂ ਹੱਲ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਮੁਸ਼ਕਿਲ ਜਾਂ ਸ਼ਿਕਾਇਤ ਉਹ ਆਪ ਖੁਦ ਸੁਣਦੇ ਹਨ ਅਤੇ ਉਸ ਮੁਸ਼ਕਿਲ/ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗ ਨੂੰ ਆਨ ਲਾਈਨ ਭੇਜੀ ਜਾਂਦੀ ਹੈ ਅਤੇ ਸ਼ਿਕਾਇਤ ਉੱਪਰ ਹੋ ਰਹੀ ਕਾਰਵਾਈ ਦਾ ਲਗਾਤਾਰ ਜਾਇਜ਼ਾ ਲਿਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਜ਼ਿਲੇ ਦੇ ਸਾਰੇ ਤਹਿਸੀਲਦਾਰ ਦਫਤਰਾਂ, ਨਗਰ ਕੌਂਸਲ ਦਫਤਰਾਂ, ਨਗਰ ਨਿਗਮ ਦਫਤਰ ਬਟਾਲਾ ਅਤੇ ਸਮੂਹ ਬੀਡੀਪੀਓ ਅਤੇ ਸੀਡੀਪੀਓਜ਼ ਦੇ ਦਫਤਰ ਵਿਚੋਂ ਵੀ ਸਵੇਰੇ 11 ਵਜੇ ਤੋਂ 12 ਵਜੇ ਤਕ ਆਨ ਲਾਈਨ ਮੀਟਿੰਗ ਵਿਚ ਸ਼ਾਮਲ ਹੋਇਆ ਜਾ ਸਕਦਾ ਹੈ।
ਉਨਾਂ ਅੱਗੇ ਦੱਸਿਆ ਕਿ ਜਿਲਾ ਵਾਸੀ ਆਨ-ਲਾਈਨ ਮੀਟਿੰਗ ਤੋ ਇਲਾਵਾ ਵਟਸਐਪ ਨੰਬਰ 62393-01830 ਉੱਪਰ ਵੀ ਆਪਣੀ ਮੁਸ਼ਕਿਲ ਜਾਂ ਸ਼ਿਕਾਇਤ ਭੇਜ ਸਕਦੇ ਹਨ।
ਅੱਜ ਵੀ ਜ਼ਿਲਾ ਵਾਸੀਆਂ ਵਲੋਂ ਵੈਬਕਸ ਰਾਹੀਂ ਆਨ ਲਾਈਨ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ ਗਈ ਤੇ ਆਪਣੀਆਂ ਮੁਸ਼ਕਿਲਾਂ /ਸ਼ਿਕਾਇਤਾਂ ਡਿਪਟੀ ਕਮਿਸ਼ਨਰ ਨੂੰ ਦੱਸੀਆਂ ਗਈਆਂ ਗਈਆਂ, ਜਿਨਾਂ ਨੂੰ ਨਿਪਟਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਕੀਤਾ ਗਿਆ।


